ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗੇ ਪੈਰੀਂ ਨਿਮਾਣੇ ਸਿੱਖ ਵਜੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਲਗਭਗ 45 ਮਿੰਟ ਸਕੱਤਰੇਤ ਵਿਖੇ ਪੇਸ਼ ਹੋਏ।
ਇਸ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਾਨਫਰੰਸ ਕੀਤੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਏ ਅਤੇ ਬੜੇ ਸੁਖਾਵੇਂ ਮਾਹੌਲ ਵਿੱਚ ਉਨ੍ਹਾਂ ਨੇ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਦੌਰਾਨ ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਸੀਐਮ ਮਾਨ ਨੂੰ ਕਿਹਾ ਕਿ ਤੁਹਾਡੀਆਂ ਕੋਈ ਲੈਬਾਂ ਦੱਸੋ ਜਿਥੋਂ ਵੀਡੀਓ ਦੀ ਜਾਂਚ ਕਰਵਾਈ ਜਾ ਸਕੇ। ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਨਾਲ ਵੈਰ ਨਹੀਂ ਰੱਖਦਾ। ਜਥੇਦਾਰ ਸਾਹਿਬ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਸਪੱਸ਼ਟੀਕਰਨ ਉਤੇ ਵਿਚਾਰ ਕੀਤਾ ਜਾਵੇਗਾ।
