ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਬਕਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਅੱਜ ਭਾਜਪਾ ਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਵੀ ਭਾਜਪਾ ਚ ਸ਼ਾਮਲ ਹੋਣਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਉਨ੍ਹਾਂ ਨੂੰ ਪਾਰਟੀ ਚ ਸ਼ਾਮਲ ਕਰਵਾਉਣਗੇ।
ਦੱਸ ਦੇਈਏ ਕਿ ਬੀਤੀ ਦਿਨੀਂ ਚਰਨਜੀਤ ਸਿੰਘ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਸਤੀਫ਼ਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੁਆਫ਼ੀ ਚਾਹੁੰਦੇ ਹਨ ਕਿ ਉਹ ਬਹੁਤ ਹੀ ਭਰੇ ਮਨ ਨਾਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਆਪਣੇ ਹੱਥਾਂ ਤੋਂ ਬਣਾਇਆ ਮਕਾਨ ਛੱਡਣਾ ਔਖਾ ਹੁੰਦਾ ਹੈ, ਪਰ ਹਾਲਾਤ ਅਜਿਹੇ ਬਣ ਗਏ ਹਨ ਕਿ ਹੋਰ ਕੋਈ ਚਾਰਾ ਨਹੀਂ ਰਿਹਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਵੀ ਅੱਜ ਭਾਜਪਾ ‘ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਨੇ ਮੰਤਰੀ ਨੇ ਆਪਣੇ ਓਐਸਡੀ ਓਂਕਾਰ ਸਿੰਘ ਨੂੰ ਸਤੰਬਰ, 2024 ‘ਚ ਅਹੁਦੇ ਤੋਂ ਹਟਾ ਦਿੱਤਾ ਸੀ। ਓਂਕਾਰ ਸਿੰਘ ਸੰਗਰੂਰ ਦੇ ਰਹਿਣ ਵਾਲੇ ਹਨ ਤੇ ਮੁੱਖ ਮੰਤਰੀ ਮਾਨ ਦੇ ਕਾਫ਼ੀ ਕਰੀਬੀ ਮੰਨੇ ਜਾਂਦੇ ਸਨ। ਓਐਸਡੀ ਇੱਕ ਬਹੁਤ ਹੀ ਮਹੱਤਪੂਰਨ ਅਹੁਦਾ ਮੰਨਿਆ ਜਾਂਦਾ ਹੈ, ਜੋ ਮੁੱਖ ਮੰਤਰੀ ਦਫ਼ਤਰ ਦੇ ਸਾਰੇ ਕੰਮ-ਕਾਜ ਸੰਭਾਲਦਾ ਹੈ। ਓਂਕਾਰ ਸਿੰਘ ਨੂੰ 31 ਅਗਸਤ, 2022 ਨੂੰ ਓਐਸਡੀ ਦਾ ਅਹੁਦੇਦਾਰ ਬਣਾਇਆ ਗਿਆ ਸੀ ।
