ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ; ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ 

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਦਾ ਕਹਿਰ ਜਾਰੀ ਹੈ। ਅੱਜ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਸੰਭਾਵਨਾ ਹੈ। ਕੱਲ੍ਹ ਤੋਂ ਮੌਸਮ ਬਦਲੇਗਾ। ਇਸ ਸਮੇਂ ਦੌਰਾਨ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਨਾਲ ਹੀ ਗਰਜ, ਬਿਜਲੀ ਡਿੱਗਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਵਧਿਆ ਹੈ। ਇਹ ਸੂਬੇ ਵਿੱਚ ਆਮ ਨਾਲੋਂ 5.4 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਸਥਾਨਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਬਾਕੀ ਖੇਤਰ ਸਾਫ ਰਹਿਣਗੇ।

ਉੱਤਰੀ ਭਾਰਤ ਵਿੱਚ ਉੱਚਾਈ ‘ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਵਰਤਮਾਨ ਵਿੱਚ, ਦੱਖਣੀ ਅਤੇ ਪੂਰਬੀ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵਾਧਾ ਹੋ ਰਿਹਾ ਹੈ।

ਉੱਤਰੀ ਪੰਜਾਬ ਵਿੱਚ 22, 23 ਅਤੇ 24 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਜਲੰਧਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *