ਫਾਜ਼ਿਲਕਾ ਪੁਲਿਸ ਦੀ ਵੱਡੀ ਕਾਰਵਾਈ, ਦੋ ਕਤਲ ਕੇਸ ਵਿੱਚ ਆਰੋਪੀ ਜੱਗਾ ਨੂੰ ਕੀਤਾ ਗ੍ਰਿਫ਼ਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਫਾਜ਼ਿਲਕਾ ਪੁਲਿਸ ਨੇ ਇਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਤਰਨਤਾਰਨ ਜ਼ਿਲ੍ਹੇ ਦੇ ਦੋ ਕਤਲ ਮਾਮਲਿਆਂ ਵਿੱਚ ਲੋੜੀਂਦੇ ਆਰੋਪੀ ਜੱਗਾ ਨੂੰ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ AGTF (ਐਂਟੀ ਗੈਂਗਸਟਰ ਟਾਸਕ ਫੋਰਸ) ਅਤੇ ਫਾਜ਼ਿਲਕਾ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਕੀਤੀ ਗਈ।

ਪੁਲਿਸ ਮੁਤਾਬਕ ਆਰੋਪੀ ਜੱਗਾ ਕਾਫ਼ੀ ਸਮੇਂ ਤੋਂ ਤਰਨਤਾਰਨ ਪੁਲਿਸ ਨੂੰ ਦੋ ਕਤਲ ਕੇਸਾਂ ਵਿੱਚ ਲੋੜੀਂਦਾ ਸੀ ਅਤੇ ਉਹ ਗ੍ਰਿਫ਼ਤਾਰੀ ਤੋਂ ਬਚਣ ਲਈ ਥਾਵਾਂ ਬਦਲਦਾ ਫਿਰ ਰਿਹਾ ਸੀ। ਖੁਫ਼ੀਆ ਸੂਚਨਾ ਦੇ ਆਧਾਰ ‘ਤੇ ਫਾਜ਼ਿਲਕਾ ਵਿੱਚ ਛਾਪੇਮਾਰੀ ਕਰਕੇ ਉਸਨੂੰ ਕਾਬੂ ਕੀਤਾ ਗਿਆ।

ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਆਰੋਪੀ ਜੱਗਾ ਨੂੰ ਅੱਗੇ ਦੀ ਕਾਨੂੰਨੀ ਕਾਰਵਾਈ ਲਈ ਤਰਨਤਾਰਨ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *