ਅਮਰੀਕਾ ਵਿਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ

ਨੈਸ਼ਨਲ ਟਾਈਮਜ਼ ਬਿਊਰੋ :- ਤਰਨ ਤਾਰਨ ਜ਼ਿਲ੍ਹੇ ਦੇ ਸੀਮਾਵਰਤੀ ਪਿੰਡ ਜੰਡ ਖਾਲੜਾ ਦੇ ਰਹਿਣ ਵਾਲੇ 25 ਸਾਲਾ ਦੀਪਕਰਨ ਸਿੰਘ ਦੀ ਅਮਰੀਕਾ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਅਚਾਨਕ ਵਾਪਰੀ ਦਰਦਨਾਕ ਘਟਨਾ ਨਾਲ ਪਰਿਵਾਰ ’ਚ ਸੋਗ ਦੀ ਲਹਿਰ ਹੈ ਅਤੇ ਮਾਪੇ ਗਹਿਰੇ ਸਦਮੇ ਵਿੱਚ ਹਨ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੀਪਕਰਨ ਸਿੰਘ ਰੋਜ਼ਗਾਰ ਦੇ ਸਿਲਸਿਲੇ ਵਿੱਚ ਅਮਰੀਕਾ ਰਹਿ ਰਿਹਾ ਸੀ। ਹਾਦਸੇ ਦੀ ਖ਼ਬਰ ਮਿਲਣ ਤੋਂ ਬਾਅਦ ਪੂਰਾ ਪਿੰਡ ਗਮਗੀਨ ਮਾਹੌਲ ਵਿੱਚ ਹੈ। ਪਰਿਵਾਰ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਮ੍ਰਿਤਕ ਸ਼ਰੀਰ ਜਲਦ ਤੋਂ ਜਲਦ ਭਾਰਤ ਵਾਪਸ ਭੇਜਣ ਲਈ ਜ਼ਰੂਰੀ ਕਾਰਵਾਈ ਕੀਤੀ ਜਾਵੇ।

ਦੀਪਕਰਨ ਸਿੰਘ ਦੇ ਪਰਿਵਾਰ ਵਿੱਚ ਉਸ ਦੇ ਮਾਤਾ–ਪਿਤਾ ਅਤੇ ਇੱਕ ਛੋਟਾ ਭਰਾ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪੁੱਤਰ ਦੀ ਅਕਾਲ ਮੌਤ ਨਾਲ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਸਰਕਾਰੀ ਸਹਾਇਤਾ ਨਾਲ ਹੀ ਮ੍ਰਿਤਕ ਦੇਹ ਦੀ ਵਾਪਸੀ ਸੰਭਵ ਹੈ।

By Rajeev Sharma

Leave a Reply

Your email address will not be published. Required fields are marked *