ਦਿੱਲੀ-ਮੁੰਬਈ ਐਕਸਪ੍ਰੈਸ ਵੇਅ ‘ਤੇ ਭਿਆਨਕ ਹਾਦਸਾ: ਕਾਰ ਦੇ ਉੱਡੇ ਪਰਖੱਚੇ, 4 ਲੋਕਾਂ ਦੀ ਮੌਤ

ਨੈਸ਼ਨਲ ਟਾਈਮਜ਼ ਬਿਊਰੋ :– ਦਿੱਲੀ-ਮੁੰਬਈ ਐਕਸਪ੍ਰੈਸ ਵੇਅ ‘ਤੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ ਕਾਰ ਅਤੇ ਅਣਪਛਾਤੇ ਵਾਹਨ ਵਿਚਾਲੇ ਜ਼ਬਰਦਸਤ ਟੱਕਰ ਹੋ ਜਾਣ ਦੀ ਸੂਚਨਾ ਮਿਲੀ। ਇਸ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਸ ਮੌਕੇ ‘ਕੇ ਪਹੁੰਚ ਗਈ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਕਾਰ ‘ਚ ਸਵਾਰ ਸਾਰੇ ਲੋਕ ਮਹਾਕਾਲ ਦੇ ਦਰਸ਼ਨ ਕਰਕੇ ਉਜੈਨ ਤੋਂ ਨੋਇਡਾ ਪਰਤ ਰਹੇ ਸਨ। 

ਇਹ ਹਾਦਸਾ ਐਕਸਪ੍ਰੈਸ ਵੇਅ ਦੇ ਚੇਨੇਜ਼ ਨੰਬਰ 194 ਨੇੜੇ ਵਾਪਰਿਆ, ਜੋ ਕਿ ਪਾਪੜਾ ਅਤੇ ਨੰਗਲ ਰਾਜਾਵਤਨ ਥਾਣਾ ਖੇਤਰ ਅਧੀਨ ਆਉਂਦਾ ਹੈ। ਸੂਤਰਾਂ ਮੁਤਾਬਕ ਇਹ ਹਾਦਸਾ ਸਵੇਰੇ ਉਸ ਸਮੇਂ ਹੋਇਆ, ਜਦੋਂ ਦਿੱਲੀ-ਮੁੰਬਈ ਐਕਸਪ੍ਰੈੱਸ ਵੇਅ ‘ਤੇ ਇਕ ਕਾਰ ਜਾ ਰਹੀ ਸੀ। ਅਚਾਨਕ ਪਿੱਛੇ ਤੋਂ ਤੇਜ਼ ਰਫ਼ਤਾਰ ਆ ਰਹੇ ਅਣਪਛਾਤੇ ਵਾਹਨ ਨੇ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਿਆਦਾ ਸੀ ਕਿ ਕਾਰ ਨੂੰ ਕਈ ਕਿਲੋਮੀਟਰ ਤੱਕ ਘਸੀਟਿਆ ਗਿਆ ਅਤੇ ਇਸ ਦੌਰਾਨ ਕਾਰ ਦੇ ਪਰਖੱਚੇ ਉਡ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ।

By Gurpreet Singh

Leave a Reply

Your email address will not be published. Required fields are marked *