ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ Republic of Korea ਦੇ ਵਫ਼ਦ ਨਾਲ ਮੁਲਾਕਾਤ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ Republic of Korea ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੀਟਰਿੰਗ ਵਿੱਚ ਸਮਾਰਟ ਫਾਰਮਿੰਗ, ਖੇਤੀ ਮਸ਼ੀਨਰੀ ਅਤੇ ਬਾਇਓਟੈਕਨਾਲੋਜੀ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪੰਜਾਬ ਅਤੇ ਦੱਖਣੀ ਕੋਰੀਆ ਵਿਚਕਾਰ ਆਪਸੀ ਸਹਿਯੋਗ ਵਧਾਉਣ ‘ਤੇ ਜ਼ੋਰ ਦਿੱਤਾ।

ਇੰਨਾ ਹੀ ਨਹੀਂ ਸਗੋਂ ਵਫ਼ਦ ਨੇ ਪੰਜਾਬ ਦੇ ਅਮੀਰ ਵਿਰਸੇ ਅਤੇ ਕੰਮ ਕਰਨ ਦੇ ਮਾਹੌਲ ਦੀ ਵੀ ਸ਼ਲਾਘਾ ਕੀਤੀ ਅਤੇ ਨਾਲ ਹੀ ਕੋਰੀਆਈ ਵਫ਼ਦ ਨੂੰ 13 ਤੋਂ 15 ਮਾਰਚ 2026 ਤੱਕ ਮੋਹਾਲੀ ਵਿਖੇ ਕਰਵਾਏ ਜਾ ਰਹੇ Progressive Punjab Investors’ Summit 2026 ‘ਚ ਸ਼ਿਰਕਤ ਕਰਨ ਲਈ ਨਿੱਘਾ ਸੱਦਾ ਵੀ ਦਿੱਤਾ।

By Gurpreet Singh

Leave a Reply

Your email address will not be published. Required fields are marked *