ਨੈਸ਼ਨਲ ਟਾਈਮਜ਼ ਬਿਊਰੋ :- ਅੱਜ ਸੰਸਦ ਦੇ ਬਜਟ ਸੈਸ਼ਨ ਦਾ ਚੌਥਾ ਦਿਨ ਹੈ। ਸੰਸਦ ਵਲੋਂ ਅੱਜ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਮਤੇ ‘ਤੇ ਚਰਚਾ ਕੀਤੀ ਜਾਵੇਗੀ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਚਰਚਾ ਲੋਕ ਸਭਾ ਵਿਚ ਸ਼ੁਰੂ ਹੋਵੇਗੀ। ਭਾਜਪਾ ਵਲੋਂ ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਚਰਚਾ ਸ਼ੁਰੂ ਕਰਨਗੇ। ਤੇਜਸਵੀ ਸੂਰਿਆ ਪ੍ਰਸਤਾਵ ਦੀ ਪੁਸ਼ਟੀ ਕਰਨਗੇ। ਚਰਚਾ ਲਈ ਕੁੱਲ 18 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਭਾਵਤ ਤੌਰ ‘ਤੇ 4 ਫਰਵਰੀ ਨੂੰ ਜਵਾਬ ਦੇਣਗੇ।
ਬਜਟ ਸੈਸ਼ਨ ਦਾ ਅੱਜ ਚੌਥਾ ਦਿਨ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਪ੍ਰਸਤਾਵ ’ਤੇ ਹੋਵੇਗੀ ਚਰਚਾ
