ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ

ਮਜੀਠਾ : ਸੱਤ ਮਹੀਨਿਆਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ‘ਚੋਂ ਬਾਹਰ ਆ ਗਏ ਹਨ। ਇਸ ਦੌਰਾਨ ਜਿੱਥੇ ਸ਼੍ਰੋਮਣੀ ਅਕਾਲੀ ਦਲ ਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਦੇਰ ਸ਼ਾਮ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ।

PunjabKesari

ਦੱਸ ਦਈਏ ਕਿ ਬਿਜਕਮ ਮਜੀਠੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦੇਰ ਸ਼ਾਮ ਆਪਣੇ ਘਰ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਜਿੱਥੇ ਆਪਣੇ ਪਿਤਾ ਤੋਂ ਆਸ਼ੀਰਵਾਦ ਲਿਆ ਉਥੇ ਹੀ ਉਹ ਆਪਣੇ ਬੱਚਿਆਂ ਨਾਲ ਮਿਲਣ ਤੋਂ ਬਾਅਦ ਮੁੜ ਮੁੱਛਾਂ ਨੂੰ ਤਾਅ ਦਿੰਦੇ ਨਜ਼ਰ ਆਏ। 

PunjabKesari

ਬਿਕਰਮ ਸਿੰਘ ਮਜੀਠੀਆ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਣ ਤੋਂ ਬਾਅਦ ਅੱਜ ਨਾਭਾ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਦੇ ਬਾਹਰ ਵੱਡੀ ਗਿਣਤੀ ਵਿਚ ਪਹੁੰਚੇ ਮਜੀਠੀਆ ਦੇ ਸਮਰਥਕਾਂ ਨੇ ਪੂਰੇ ਜੋਸ਼ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਬਿਕਰਮ ਸਿੰਘ ਮਜੀਠੀਆ ਅੱਜ 11 ਵਜੇ ਦੇ ਕਰੀਬ ਜੇਲ੍ਹ ਤੋਂ ਬਾਹਰ ਆਏ। ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਤੇ ਇਹ ਮਾਮਲਾ ਕਥਿਤ ਤੌਰ ’ਤੇ 540 ਕਰੋੜ ਰੁਪਏ ਦੀ ਜਾਇਦਾਦ ਨਾਲ ਸਬੰਧਤ ਹੈ। ਸੁਪਰੀਮ ਕੋਰਟ ਦੇ ਬੈਂਚ ਨੇ 2 ਫਰਵਰੀ ਨੂੰ ਪੰਜਾਬ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਤੁਸੀਂ ਬਿਕਰਮ ਨੂੰ ਜੇਲ੍ਹ ਅੰਦਰ ਕਿਉਂ ਰੱਖਣਾ ਚਾਹੁੰਦੇ ਹੋ।

ਅਦਾਲਤ ਨੇ ਇਹ ਵੀ ਨੋਟਿਸ ਲਿਆ ਕਿ ਮਜੀਠੀਆ ਪਿਛਲੇ ਸੱਤ ਮਹੀਨਿਆਂ ਤੋਂ ਜੇਲ੍ਹ ਵਿਚ ਹੈ। ਸੁਪਰੀਮ ਕੋਰਟ ਵਲੋਂ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਮਜੀਠੀਆ ਦੀ ਪਟੀਸ਼ਨ ’ਤੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਪਹਿਲਾਂ ਨੋਟਿਸ ਜਾਰੀ ਕੀਤਾ ਸੀ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੀ ਸੁਣਵਾਈ ਦੌਰਾਨ ਮਜੀਠੀਆ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਅਦਾਲਤ ਨੇ ਕਿਹਾ ਕਿ ਮਾਮਲੇ ਦੇ ਹਾਲਾਤ ਨੂੰ ਦੇਖਦੇ ਹੋਏ ਜ਼ਮਾਨਤ ਦਿੱਤੀ ਜਾ ਰਹੀ ਹੈ। ਅਦਾਲਤ ਨੇ ਖਾਸ ਤੌਰ ’ਤੇ ਇਸ ਗੱਲ ਨੂੰ ਧਿਆਨ ਵਿਚ ਰੱਖਿਆ ਕਿ ਮਜੀਠੀਆ ਨੂੰ ਐਨ. ਡੀ. ਪੀ. ਐੱਸ. ਮਾਮਲੇ ਵਿਚ ਸਾਲ 2022 ਵਿਚ ਜ਼ਮਾਨਤ ਮਿਲ ਚੁੱਕੀ ਹੈ, ਜਿਸ ਨੂੰ ਰੱਦ ਕਰਵਾਉਣ ਲਈ ਸੂਬਾ ਸਰਕਾਰ ਦੀ ਪਟੀਸ਼ਨ ਸੁਪਰੀਮ ਕੋਰਟ ਨੇ 2025 ਵਿਚ ਖਾਰਜ ਕਰ ਦਿੱਤੀ ਸੀ।

By Gurpreet Singh

Leave a Reply

Your email address will not be published. Required fields are marked *