ਪੰਜਾਬ ਦੇ ਗਵਰਨਰ ਕਟਾਰੀਆ ਨੇ ਵਿਧਾਨ ਸਭਾ ਸਪੀਕਰ ਸੰਧਵਾਂ ਨੂੰ ਲਿਖੀ ਚਿੱਠੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਅਧਿਕਾਰਿਕ ਚਿੱਠੀ ਲਿਖ ਕੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਸਾਂਝ ਪਾਉਣ ਦੀ ਅਪੀਲ ਕੀਤੀ ਹੈ।

ਗਵਰਨਰ ਕਟਾਰੀਆ ਨੇ ਆਪਣੀ ਚਿੱਠੀ ਵਿੱਚ ਦੱਸਿਆ ਕਿ 9 ਤੋਂ 12 ਫਰਵਰੀ ਤੱਕ ਇੱਕ ਵਿਸ਼ੇਸ਼ ਪੈਦਲ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਮਕਸਦ ਸਮਾਜ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਾਨਾ ਹੈ। ਉਨ੍ਹਾਂ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਪੈਦਲ ਯਾਤਰਾ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੰਦਿਆਂ ਕਿਹਾ ਕਿ ਲੋਕ ਪ੍ਰਤੀਨਿਧੀਆਂ ਦੀ ਹਾਜ਼ਰੀ ਨਾਲ ਇਸ ਮੁਹਿੰਮ ਨੂੰ ਹੋਰ ਤਾਕਤ ਮਿਲੇਗੀ।

ਗਵਰਨਰ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਬੁਰਾਈ ਹੈ ਅਤੇ ਇਸ ਦੇ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਸਪੀਕਰ ਦੀ ਭਾਗੀਦਾਰੀ ਨਾਲ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਨੂੰ ਵੱਡਾ ਸੰਦੇਸ਼ ਮਿਲੇਗਾ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਵੱਲ ਪ੍ਰੇਰਨਾ ਮਿਲੇਗੀ।

ਇਸ ਚਿੱਠੀ ਨੂੰ ਸਿਆਸੀ ਅਤੇ ਸਮਾਜਿਕ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਨਸ਼ਿਆਂ ਦੇ ਮੁੱਦੇ ‘ਤੇ ਸਾਰੇ ਸੂਬੇ ਵਿੱਚ ਇਕਜੁੱਟਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *