ਜਨਵਰੀ ਮਹੀਨੇ ‘ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ‘ਆਪ’ ਦੀ ‘ਜ਼ੀਰੋ ਡਰ’ ਵਾਲੀ ਸਰਕਾਰ ਦੇ ਰਾਜ ‘ਚ ਪੰਜਾਬ ਲਹੂ-ਲੁਹਾਣ ਹੋ ਰਿਹਾ ਹੈ ਅਤੇ ਹੁਣ ਤਾਂ ਹਾਲਾਤ ਅਜਿਹੇ ਬਣ ਗਏ ਹਨ ਕਿ ਖ਼ੁਦ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। 

PunjabKesari

ਉਨ੍ਹਾਂ ਨੇ ਜਲੰਧਰ ‘ਚ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ‘ਆਪ’ ਆਗੂ ਲੱਕੀ ਓਬਰਾਏ ਦੇ ਦਿਨ-ਦਿਹਾੜੇ ਹੋਏ ਕਤਲ ਬਾਰੇ ਬੋਲਦੇ ਕਿਹਾ ਕਿ ਇਹ ਘਟਨਾ ਸੂਬੇ ਵਿੱਚ ਫੈਲੀ ਅਰਾਜਕਤਾ ਦੀ ਮਿਸਾਲ ਹੈ। ਸੁਖਬੀਰ ਬਾਦਲ ਮੁਤਾਬਕ ਸਾਲ ਦੇ ਪਹਿਲੇ ਹਫ਼ਤੇ ਵਿਚ ਹੋਏ 9 ਕਤਲਾਂ ਤੋਂ ਬਾਅਦ ਜਨਵਰੀ 2026 ‘ਚ ਹੀ ਲਗਭਗ 25 ਕਤਲ ਹੋਏ ਹਨ। 

ਸੁਖਬੀਰ ਬਾਦਲ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਵਾਰਦਾਤਾਂ ਅਦਾਲਤੀ ਕੰਪਲੈਕਸਾਂ, ਭੀੜ ਵਾਲੇ ਬਾਜ਼ਾਰਾਂ, ਵਿਆਹ ਸਮਾਗਮਾਂ ਅਤੇ ਇਥੋਂ ਤੱਕ ਕਿ ਗੁਰਦੁਆਰਾ ਸਾਹਿਬਾਨ ਦੇ ਬਾਹਰ ਸ਼ਰੇਆਮ ਵਾਪਰ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਪੁਲਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਕਥਿਤ ਜੰਗ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਹ ਸ਼ਾਸਨ ਨਹੀਂ ਸਗੋਂ ਪੂਰੀ ਤਰ੍ਹਾਂ ਅਰਾਜਕਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧਾ ਹਮਲਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਇਕ ਵੀ ਦਿਨ ਇਸ ਅਹੁਦੇ ‘ਤੇ ਰਹਿਣ ਦੇ ਲਾਇਕ ਨਹੀਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

By Gurpreet Singh

Leave a Reply

Your email address will not be published. Required fields are marked *