ਕਮਲ ਕੌਰ ਭਾਬੀ ਕਤਲ ਮਾਮਲੇ ‘ਚ ਵੱਡੀ ਅਪਡੇਟ ,ਬਠਿੰਡਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ ਐਲਾਨਿਆ

ਨੈਸ਼ਨਲ ਟਾਈਮਜ਼ ਬਿਊਰੋ :- ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਕਤਲ ਮਾਮਲੇ ਵਿੱਚ ਵੱਡੀ ਅਪਡੇਟ ਆਈ ਹੈ। ਬਠਿੰਡਾ ਅਦਾਲਤ ਨੇ ਬਠਿੰਡਾ ਵਿਖੇ ਵਾਪਰੇ ਭਾਬੀ ਕਮਲ ਕੌਰ (Kamal Kaur) ਕਤਲ ਕਾਂਡ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਗੌੜਾ ਅਪਰਾਧੀ (PO) ਐਲਾਨ ਦਿੱਤਾ। ਐਲਾਨ ਦਿੱਤਾ ਹੈ। ਅਦਾਲਤ ਦੇ ਇਸ ਫੈਸਲੇ ਨਾਲ ਪੁਲਿਸ ਨੂੰ ਇੰਟਰਪੋਲ ਰਾਹੀਂ ਉਸ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ‘ਚ ਮਦਦ ਮਿਲੇਗੀ।

ਪੁਲਿਸ ਮੁਤਾਬਕ ਕਤਲ ਕੇਸ ਦਾ ਮੁੱਖ ਦੋਸ਼ੀ ਮਹਿਰੋਂ ਪਿਛਲੇ ਸਾਲ ਜੂਨ ਵਿੱਚ ਅਪਰਾਧ ਕਰਨ ਤੋਂ ਬਾਅਦ ਦੇਸ਼ ਛੱਡ ਕੇ ਭੱਜ ਗਿਆ ਸੀ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਇਸ ਸਮੇਂ ਸੰਯੁਕਤ ਅਰਬ ਅਮੀਰਾਤ (UAE) ਵਿੱਚ ਲੁਕਿਆ ਹੋਇਆ ਹੈ। ਬਠਿੰਡਾ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਭਗੌੜੇ ਅੰਮ੍ਰਿਤਪਾਲ ਮਹਿਰੋਂ ਨੂੰ ਭਗੌੜਾ ਅਪਰਾਧੀ ਐਲਾਨ ਦਿੱਤਾ। ਉਸਦੇ ਤਿੰਨ ਸਾਥੀਆਂ, ਜਸਪ੍ਰੀਤ, ਨਿਮਰਤਜੀਤ ਅਤੇ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਅਦਾਲਤ ਨੇ ਪਹਿਲਾਂ ਹੀ ਉਸਨੂੰ ਪੇਸ਼ ਹੋਣ ਲਈ ਕਈ ਵਾਰ ਨੋਟਿਸ ਭੇਜੇ ਸਨ ਪਰ ਉਹ ਹਾਜ਼ਰ ਨਹੀਂ ਹੋਇਆ। ਪੁਲਿਸ ਅਤੇ ਕੇਂਦਰੀ ਏਜੰਸੀਆਂ ਇੰਟਰਪੋਲ ਦੀ ਮਦਦ ਨਾਲ ਉਸਨੂੰ ਵਾਪਸ ਲਿਆਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਅੰਮ੍ਰਿਤਪਾਲ ਸਿੰਘ ਮਹਿਰੋਂ ‘ਤੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦਾ ਮਾਸਟਰਮਾਈਂਡ ਹੋਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ।

By Gurpreet Singh

Leave a Reply

Your email address will not be published. Required fields are marked *