ਕਰਨਾਟਕ ‘ਚ ਰੂਹ ਕੰਬਾਊ ਹਾਦਸਾ: ਇਕ-ਇਕ ਕਰਕੇ ਆਪਸ ‘ਚ ਟਕਰਾਏ ਕਈ ਵਾਹਨ, 7 ਲੋਕਾਂ ਦੀ ਮੌਤ!

ਨੈਸ਼ਨਲ ਟਾਈਮਜ਼ ਬਿਊਰੋ :- ਬੰਗਲੁਰੂ ਦੇ ਨੇੜੇ ਹੋਸਕੋਟ ਦੇ ਬਾਹਰੀ ਇਲਾਕੇ ਵਿਚ ਸ਼ੁੱਕਰਵਾਰ ਸਵੇਰੇ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਇਕ-ਇਕ ਕਰਕੇ ਕਈ ਵਾਹਨਾਂ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਹੋਸਕੋਟ-ਦਾਬਾਸਪੇਟ ਰਾਸ਼ਟਰੀ ਰਾਜਮਾਰਗ ‘ਤੇ ਐਮ ਸਤਿਆਵਾਰਾ ਪਿੰਡ ਨੇੜੇ ਵਾਪਰਿਆ ਹੈ।

ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਹੋਸਕੋਟ ਤੋਂ ਦੇਵਨਾਹੱਲੀ ਜਾ ਰਹੀ ਇਕ ਕਾਰ ਨੇ ਇਕ ਮੋਟਰਸਾਈਕਲ ਸਵਾਰ ਨੂੰ ਕਥਿਤ ਤੌਰ ‘ਤੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਸ਼ੁਰੂਆਤੀ ਟੱਕਰ ਤੋਂ ਬਾਅਦ ਡਰਾਈਵਰ ਨੇ ਆਪਣੇ ਵਾਹਨ ਤੋਂ ਕੰਟਰੋਲ ਗੁਆ ਦਿੱਤਾ ਅਤੇ ਕਾਰ ਇਕ ਕੈਂਟਰ ਨਾਲ ਟਕਰਾ ਗਈ। ਪੁਲਸ ਦੇ ਮੁਤਾਬਕ ਇਸ ਤੋਂ ਬਾਅਦ ਇਕ ਹੋਰ ਕਾਰ ਇਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਨਾਲ ਵੱਡਾ ਹਾਦਸਾ ਵਾਪਰ ਗਿਆ। ਪੁਲਸ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਾਰ ਵਿਚ ਸਵਾਰ 6 ਲੋਕਾਂ ਅਤੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।

ਯਾਨੀ ਇਕ ਦਰਦਨਾਕ ਹਾਦਸੇ ਵਿਚ ਕੁਲ 7 ਲੋਕਾਂ ਦੀ ਮੌਤ ਹੋ ਗਈ। ਪੁਲਸ ਦੇ ਮੁਤਾਬਕ ਮਾਰੇ ਗਏ ਲੋਕ ਕੋਠਾਨੂਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਪੁਲਸ ਨੇ ਲਾਸ਼ਾਂ ਨੂੰ ਬਾਹਰ ਕੱਢ ਕੇ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਪੁਲਸ ਨੇ ਦੱਸਿਆ ਕਿ ਇਸ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *