ਗੈਸ ਸਿਲੰਡਰ ਫਟਨ ਨਾਲ ਘਰ ਨੂੰ ਲੱਗੀ ਅੱਗ, ਸਾਰਾ ਸਮਾਨ ਸੜ ਕੇ ਸੁਆਹ

ਫਰੀਦਕੋਟ (ਗੁਰਪ੍ਰੀਤ ਸਿੰਘ) :- ਫ਼ਰੀਦਕੋਟ ਦੇ ਪਿੰਡ ਬੁਰਜ ਮਸਤਾਂ ਵਿੱਚ ਅੱਜ ਸਵੇਰੇ ਇੱਕ ਘਰ ਵਿੱਚ ਗੈਸ ਸਿਲੰਡਰ ਫਟਨ ਨਾਲ ਘਰ ਨੂੰ ਅੱਗ ਲੱਗ ਗਈ। ਜਿਸ ‘ਤੇ ਚਲਦੇ ਘਰ ‘ਚ ਰੱਖਿਆ ਹੋਇਆ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਇਥੋਂ ਤੱਕ ਕਿ ਘਰ ਦੀਆਂ ਛੱਤਾਂ ਤੱਕ ਡਿੱਗ ਗਈਆਂ ਅਤੇ ਦੀਵਾਰਾਂ ਵਿੱਚ ਵੱਡੀਆਂ ਵੱਡੀਆਂ ਤਰੇੜਾਂ ਆ ਗਈਆਂ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪੁੱਜੀਆਂ ਪਰ ਤਦ ਤੱਕ ਪੂਰਾ ਘਰ ਸੜ ਕੇ ਸੁਆਹ ਹੋ ਚੁੱਕਾ ਸੀ।

ਇਸ ਮੌਕੇ ਪਿੰਡ ਵਾਸੀਆਂ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਦੀ ਘਟਨਾ ਹੈ।  ਜਦੋਂ ਪਤਾ ਲੱਗਾ ਕਿ ਪਿੰਡ ਦੇ ਇਸ ਘਰ ਵਿੱਚ ਅੱਗ ਲੱਗ ਗਈ ਜੋ ਕਿ ਘਰ ਵਿੱਚ ਰੱਖੇ ਹੋਏ ਗੈਸ ਸਿਲੰਡਰ ਫਟਨ ਕਰਨ ਲੱਗੀ ਅਤੇ ਇਸ ਦੇ ਚਲਦੇ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਹਾਲਾਂਕਿ ਬੱਚਤ ਇਹ ਰਹੀ ਕਿ ਮੌਕੇ ਤੋਂ ਘਰ ਵਾਲੇ ਭੱਜ ਕੇ ਬਾਹਰ ਨਿਕਲ ਆਏ। ਜਿਸ ਕਰਕੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

ਉਹਨਾਂ ਦੱਸਿਆ ਕਿ ਪਰਿਵਾਰ ਬੇਹਦ ਗਰੀਬ ਹੈ ਅਤੇ ਉਹਨਾਂ ਨੇ ਆਪਣੇ ਬੱਚੀ ਦੇ ਵਿਆਹ ਲਈ ਕੁਝ ਸਮਾਨ ਜੋੜਿਆ ਹੋਇਆ ਸੀ, ਜੋ ਉਹ ਵੀ ਸੜ ਕੇ ਸਵਾਹ ਹੋ ਗਿਆ। ਉਹਨਾਂ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ। ਓਧਰ ਮੌਕੇ ‘ਤੇ ਫਰੀਦਕੋਟ ਦੇ ਵਿਧਾਇਕ ਗੁਰਦਿਤ ਸਿੰਘ ਵੀ ਘਟਨਾ ਵਾਲੀ ਜਗ੍ਹਾ ‘ਤੇ ਪੁੱਜੇ ,ਜਿਨਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਅਤੇ ਉਨਾਂ ਨੂੰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸੰਭਵ ਮਦਦ ਦੇਣ ਦੀ ਗੱਲ ਕਹੀ। ਮੌੱਕੇ ‘ਤੇ ਪੁੱਜੀ ਪੁਲਿਸ ਟੀਮ ਨੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *