ਪੰਜਾਬ ਪੁਲਸ ਮੁਲਾਜ਼ਮ ਦੇ ਪੁੱਤ ਦੀ ਨਸ਼ਿਆਂ ਕਾਰਨ ਮੌਤ, ਰਾਜਾ ਵੜਿੰਗ ਨੇ ਘੇਰੀ ਮਾਨ ਸਰਕਾਰ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿਚ ਫੈਲੇ ਨਸ਼ਿਆਂ ਦੇ ਜਾਲ ਨੂੰ ਲੈ ਕੇ ਮਾਨ ਸਰਕਾਰ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਵੜਿੰਗ ਨੇ ਇਕ ਬੇਹੱਦ ਦੁਖਦਾਈ ਘਟਨਾ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਕ ਪੁਲਸ ਮੁਲਾਜ਼ਮ ਦਾ ਜਵਾਨ ਪੁੱਤ ਵੀ ਨਸ਼ੇ ਦੀ ਭੇਟ ਚੜ੍ਹ ਗਿਆ ਤੇ ਉਸ ਨੂੰ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਸੜਕ ‘ਤੇ ਰੱਖ ਕੇ ਰੋਸ ਪ੍ਰਦਰਸ਼ਨ ਕਰਨਾ ਪਿਆ। ਰਾਜਾ ਵੜਿੰਗ ਨੇ ਉਸ ਪੀੜਤ ਪਿਤਾ ਦੀ ਦਿਲ ਕੰਬਾਊ ਅਪੀਲ ਨੂੰ ਸਾਂਝਾ ਕੀਤਾ, ਜਿਸ ਵਿਚ ਉਸ ਨੇ ਕਿਹਾ, “ਜੇ ਤੁਸੀਂ ਆਪਣੇ ਬੱਚਿਆਂ ਨੂੰ ਬਚਾਉਣਾ ਚਾਹੁੰਦੇ ਹੋ, ਤਾਂ ਪੰਜਾਬ ਛੱਡ ਦਿਓ”। 

ਰਾਜਾ ਵੜਿੰਗ ਨੇ ਕਿਹਾ ਕਿ ਇਹ ਸਿਰਫ਼ ਸਿਆਸਤ ਨਹੀਂ ਹੈ, ਸਗੋਂ ਪੰਜਾਬ ਸਰਕਾਰ ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਦਾ ਸਬੂਤ ਹੈ। ਕਾਂਗਰਸ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੇ ਸਵਾਲ ਕਰਦਿਆਂ ਪੁੱਛਿਆ ਕਿ ਨਸ਼ਾ ਤਸਕਰਾਂ ਦੇ ਇਸ ਨੈੱਟਵਰਕ ਨੂੰ ਕੌਣ ਸੁਰੱਖਿਆ ਦੇ ਰਿਹਾ ਹੈ? ਅਤੇ ਹੁਣ ਤਕ ਨਸ਼ੇ ਦੇ ਵੱਡੇ ਸੌਦਾਗਰਾਂ ‘ਤੇ ਕਾਰਵਾਈ ਕਿਉਂ ਨਹੀਂ ਹੋਈ? ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਜਵਾਨੀ ਜ਼ਿੰਦਗੀ ਦੀ ਹੱਕਦਾਰ ਹੈ, ਨਸ਼ੇ ਦੇ ਜ਼ਹਿਰ ਦੀ ਨਹੀਂ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਇਸ ਗੰਭੀਰ ਮੁੱਦੇ ‘ਤੇ ਤੁਰੰਤ ਜਵਾਬਦੇਹ ਹੋਣਾ ਚਾਹੀਦਾ ਹੈ।

By Gurpreet Singh

Leave a Reply

Your email address will not be published. Required fields are marked *