ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ, ਗੁਰਪ੍ਰੀਤ ਸਿੰਘ:- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਵਿਖੇ ਬਣੇ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਏ ਜਾਣ ਦੀ ਧਮਕੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਧਮਕੀ ਕਿਸ ਨੂੰ ਤੇ ਕੀ ਕੀ ਆਖਿਆ ਗਿਆ ਹੈ

ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਵਿਖੇ ਬਣੇ ਪੰਜਾਬ ਸਿਵਲ ਸਕੱਤਰੇਤ (Punjab Civil Secretariat) ਨੂੰ ਜੋ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ ਉਹ ਪਹਿਲਾਂ ਵਾਂਗ ਹੀ ਇਕ ਈਮੇਲ ਰਾਹੀਂ ਦਿੱਤੀ ਗਈ ਹੈ । ਇਹ ਈਮੇਲ ਪੰਜਾਬ ਸਿਵਲ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਨੂੰ ਅੱਜ ਇਕ ਧਮਕੀ ਪ੍ਰਾਪਤ ਹੋਈ, ਜਿਸ ਵਿਚ ਦੁਪਹਿਰ 2 ਵਜੇ ਤੱਕ ਸਕੱਤਰੇਤ ਨੂੰ ਬੰਬ ਨਾਲ ਉਡਾਉਣ (Bomb Threat) ਦੀ ਗੱਲ ਕਹੀ ਗਈ ਹੈ । ਇਹ ਈਮੇਲ. ਅਧਿਕਾਰਤ ਈਮੇਲ ਪਤੇ ’ਤੇ ਭੇਜੀ ਗਈ ਦੱਸੀ ਜਾ ਰਹੀ ਹੈ।

ਧਮਕੀ ਦਾ ਪਤਾ ਚਲਦਿਆਂ ਹੀ ਕਰ ਦਿੱਤੀ ਗਈ ਸੁਰੱਖਿਆ ਸਖ਼ਤ

ਜਿਵੇਂ ਹੀ ਪੰਜਾਬ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਏ ਜਾਣ ਦੀ ਸੂਚਨਾ ਮਿਲੀ ਤਾਂ ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ ਅਤੇ ਅਹਿਤਿਆਤ ਵਜੋਂ ਸਕੱਤਰੇਤ ਇਮਾਰਤ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ (Security tight) ਕਰ ਦਿੱਤੀ ਗਈ ਹੈ ਅਤੇ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤਿਆਂ ਅਤੇ ਡਾਗ ਸਕਵਾਡ ਦੀ ਟੀਮ ਵਲੋਂ ਪੂਰੇ ਪਰਿਸਰ ਦੀ ਤਲਾਸ਼ੀ ਲਈ ਜਾ ਰਹੀ ਹੈ।

ਈਮੇਲ ਦੀ ਜਾਂਚ ਲਈ ਸਾਈਬਰ ਸੈਲ ਕਰ ਰਿਹਾ ਜਾਂਚ

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਿਸ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਦੀ ਜਾਂਚ ਲਈ ਸਾਇਬਰ ਸੈੱਲ (Cyber ​​Cell) ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਈਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ । ਪ੍ਰਸ਼ਾਸਨ ਵਲੋਂ ਇਮਾਰਤ ਵਿਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ।

ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਸੀ । ਪੁਲਸ ਅਤੇ ਸੁਰੱਖਿਆ ਏਜੰਸੀਆਂ (Security agencies) ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ । ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *