ED ਨੇ ਪੰਜਾਬ ”ਚ 10,000 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ, ਜਾਣੋ ਕਿਸ ਮਾਮਲੇ ”ਚ ਹੋਈ ਕਾਰਵਾਈ

ਗੁਰਪ੍ਰੀਤ ਸਿੰਘ :- ਇਨਫੋਰਸਮੈਂਟ ਡਾਇਰੈਕਟੋਰੇਟ ਨੇ PACL ਮਨੀ ਲਾਂਡਰਿੰਗ ਮਾਮਲੇ ਵਿਚ ਇਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਚ 10,021.46 ਕਰੋੜ ਰੁਪਏ ਦੀਆਂ 247 ਅਚੱਲ ਜਾਇਦਾਦਾਂ ਨੂੰ ਆਰਜ਼ੀ ਤੌਰ ‘ਤੇ ਜ਼ਬਤ ਕਰ ਲਿਆ ਹੈ। ਇਹ ਜਾਇਦਾਦਾਂ ਮੁੱਖ ਤੌਰ ‘ਤੇ ਐੱਸ.ਏ.ਐਸ. ਨਗਰ (ਮੋਹਾਲੀ), ਰੂਪਨਗਰ ਅਤੇ ਜ਼ੀਰਕਪੁਰ ਵਿਚ ਸਥਿਤ ਹਨ।

ਜਾਣਕਾਰੀ ਮੁਤਾਬਕ, M/s PACL ਲਿਮਟਿਡ ਅਤੇ ਇਸ ਨਾਲ ਜੁੜੀਆਂ ਇਕਾਈਆਂ ਨੇ ਖੇਤੀਬਾੜੀ ਜ਼ਮੀਨ ਦੀ ਵਿਕਰੀ ਅਤੇ ਵਿਕਾਸ ਦੇ ਬਹਾਨੇ ਦੇਸ਼ ਭਰ ਦੇ ਲੱਖਾਂ ਨਿਵੇਸ਼ਕਾਂ ਤੋਂ 48,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਇਕੱਠੀ ਕੀਤੀ ਸੀ। ਨਿਵੇਸ਼ਕਾਂ ਨੂੰ ਲੁਭਾਉਣ ਲਈ ਕਈ ਤਰ੍ਹਾਂ ਦੀਆਂ ਕਿਸ਼ਤ ਯੋਜਨਾਵਾਂ ਚਲਾਈਆਂ ਗਈਆਂ ਸਨ, ਪਰ ਬਹੁਤੇ ਮਾਮਲਿਆਂ ਵਿਚ ਨਾ ਤਾਂ ਜ਼ਮੀਨ ਦਿੱਤੀ ਗਈ ਅਤੇ ਨਾ ਹੀ ਨਿਵੇਸ਼ਕਾਂ ਦੇ ਪੈਸੇ ਵਾਪਸ ਕੀਤੇ ਗਏ।

ਈ.ਡੀ. ਨੇ ਇਹ ਕਾਰਵਾਈ ਸੀਬੀਆਈ (CBI) ਵੱਲੋਂ ਦਰਜ ਐੱਫਆਈਆਰ ਦੇ ਆਧਾਰ ‘ਤੇ ਕੀਤੀ ਹੈ। ਇਸ ਮਾਮਲੇ ਵਿਚ ਹੁਣ ਤੱਕ ਭਾਰਤ ਅਤੇ ਵਿਦੇਸ਼ਾਂ ਵਿਚ ਕੁੱਲ 17,610 ਕਰੋੜ ਰੁਪਏ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਨਿਵੇਸ਼ਕਾਂ ਦੇ ਪੈਸੇ ਦੀ ਵਰਤੋਂ ਕਰਕੇ ਖਰੀਦੀ ਗਈ ਜ਼ਮੀਨ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵੇਚਣ ਅਤੇ ਹੜੱਪਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਸਨ।

ਈ.ਡੀ. ਵੱਲੋਂ ਇਸ ਮਾਮਲੇ ਵਿਚ 2018 ਤੋਂ 2026 ਤੱਕ ਕਈ ਸਪਲੀਮੈਂਟਰੀ ਪ੍ਰੋਸੀਕਿਊਸ਼ਨ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ, ਜਿਨ੍ਹਾਂ ‘ਤੇ ਅਦਾਲਤ ਨੇ ਨੋਟਿਸ ਲਿਆ ਹੈ। ਫਿਲਹਾਲ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *