ਗੁਰਪ੍ਰੀਤ ਸਿੰਘ :- ਪੰਜਾਬ ਸਰਕਾਰ ਵੱਲੋਂ ਸੋਮਵਾਰ ਨੂੰ ਸਵੇਰੇ 11 ਵਜੇ ਕੈਬਿਨੇਟ ਦੀ ਮੀਟਿੰਗ ਸੱਦ ਲਈ ਗਈ ਹੈ। ਇਹ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਉਨ੍ਹਾਂ ਦੀ ਰਿਹਾਇਸ਼ ਤੇ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਇਸ ਕੈਬਨਿਟ ਦੀ ਮੀਟਿੰਗ ਵਿੱਚ ਹੀ ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਆਖਰੀ ਬਜਟ ਸੈਸ਼ਨ ਦੀਆਂ ਤਾਰੀਖਾਂ ’ਤੇ ਮੋਹਰ ਲੱਗੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਬਜਟ ਸੈਸ਼ਨ ਮਾਰਚ ਦੇ ਪਹਿਲੇ ਜਾਂ ਫਿਰ ਦੂਜੇ ਹਫਤੇ ਵਿੱਚ ਸੱਦਿਆ ਜਾ ਸਕਦਾ ਹੈ ਇਸ ਦੀਆਂ ਤਾਰੀਖਾਂ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕੈਬਨਿਟ ਮੰਤਰੀਆਂ ਦੇ ਨਾਲ ਸੋਮਵਾਰ ਨੂੰ ਕੈਬਨਿਟ ਮੀਟਿੰਗ ਵਿੱਚ ਚਰਚਾ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਪੰਜਾਬ ਨਾਲ ਜੁੜੇ ਕੁਝ ਪੈਂਡਿੰਗ ਚੱਲ ਰਹੇ ਏਜੰਡਿਆਂ ਨੂੰ ਵੀ ਪਾਸ ਕੀਤਾ ਜਾਵੇਗਾ। ਹਾਲਾਂਕਿ ਹੁਣ ਤੱਕ ਕਿਸੇ ਵੀ ਏਜੰਡੇ ਨੂੰ ਜਾਰੀ ਨਹੀਂ ਕੀਤਾ ਗਿਆ ਹੈ ਅਤੇ ਅਗਲੇ ਇੱਕ ਜਾਂ ਦੋ ਦਿਨਾਂ ਵਿੱਚ ਕੈਬਨਿਟ ਮੀਟਿੰਗ ਦਾ ਏਜੰਡਾ ਜਾਰੀ ਕਰ ਦਿੱਤਾ ਜਾਵੇਗਾ।
