ਤੜਕਸਾਰ ਜਲੰਧਰ ‘ਚ ਵੱਡੀ ਵਾਰਦਾਤ! ਜਨਰਲ ਸਟੋਰ ‘ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

ਜਲੰਧਰ :- ਜਲੰਧਰ ਸ਼ਹਿਰ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅਵਤਾਰ ਨਗਰ ਦਾ ਸਾਹਮਣੇ ਆਇਆ ਹੈ। ਚੋਰਾਂ ਨੇ ਤੜਕਸਾਰ ਛਾਬੜਾ ਜਨਰਲ ਸਟੋਰ ਨੂੰ ਨਿਸ਼ਾਨਾ ਬਣਾਇਆ ਅਤੇ ਨਕਦੀ ਲੈ ਕੇ ਭੱਜ ਗਏ। ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ‘ਚ ਕੈਦ ਹੋ ਗਈ ਹੈ। ਜਤਿਨ ਨੇ ਦੱਸਿਆ ਕਿ ਚੋਰਾਂ ਨੇ ਸਵੇਰੇ ਸਾਢੇ ਤਿੰਨ ਵਜੇ ਘਟਨਾ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਏ।
ਘਟਨਾ ਦੌਰਾਨ ਇਕ ਚੋਰ ਦੁਕਾਨ ਵਿੱਚ ਦਾਖ਼ਲ ਹੋਇਆ ਅਤੇ 35,000 ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਿਆ। ਭਾਰਗੋ ਕੈਂਪ ਪੁਲਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਤ ਨੇ ਦੱਸਿਆ ਕਿ ਸੜਕ ‘ਤੇ ਟ੍ਰੈਫਿਕ ਹੋਣ ਦੇ ਬਾਵਜੂਦ ਚੋਰੀ ਦੀ ਘਟਨਾ ‘ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਥੇ ਹੀ ਪੁਲਸ ਨੇ ਦੋ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੁਕਾਨਦਾਰ ਦੇ ਪੁੱਤਰ ਯੁਵੀ ਨੇ ਕਿਹਾ ਕਿ ਉਸ ਦਾ ਪਿਤਾ ਸਵੇਰੇ 7:30 ਵਜੇ ਦੁਕਾਨ ਖੋਲ੍ਹਣ ਆਇਆ ਅਤੇ ਵੇਖਿਆ ਕਿ ਤਾਲੇ ਟੁੱਟੇ ਹੋਏ ਪਏ ਸਨ।

By Gurpreet Singh

Leave a Reply

Your email address will not be published. Required fields are marked *