ਗੁਰਪ੍ਰੀਤ ਸਿੰਘ :- ਜ਼ੀਰਕਪੁਰ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਢਕੋਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਪਾਬੰਦੀਸ਼ੁਦਾ ਦਵਾਈਆਂ ਦੀ ਭਾਰੀ ਖੇਪ ਬਰਾਮਦ ਕੀਤੀ ਹੈ।
ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਰੀਬ 2 ਲੱਖ 40 ਹਜ਼ਾਰ ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਖੁਫੀਆ ਸੂਚਨਾ ਦੇ ਆਧਾਰ ’ਤੇ ਕੀਤੀ ਗਈ।
ਮੌਕੇ ’ਤੇ ਮੌਜੂਦ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ ਨਸ਼ਾ ਤਸਕਰੀ ਨਾਲ ਸੰਬੰਧਿਤ ਕਾਨੂੰਨੀ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਬਰਾਮਦ ਕੀਤੀਆਂ ਦਵਾਈਆਂ ਦੀ ਬਜ਼ਾਰ ਕੀਮਤ ਲੱਖਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ।
ਪੁਲਿਸ ਵੱਲੋਂ ਦੋਸ਼ੀਆਂ ਤੋਂ ਡੂੰਘੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ। ਜਾਂਚ ਦੌਰਾਨ ਇਸ ਗੋਰਖਧੰਧੇ ਦੇ ਪਿੱਛੇ ਸਰਗਰਮ ਸੰਭਾਵਿਤ ਵੱਡੇ ਨੈੱਟਵਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗਲੀ ਜਾਂਚ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਵੱਡੇ ਗਿਰੋਹ ਦਾ ਪਰਦਾਫਾਸ਼ ਹੋ ਸਕਦਾ ਹੈ।
