ਵਰਿੰਦਰ ਘੁੰਮਣ ਦੇ ਮਾਮਲੇ ‘ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ ‘ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ

ਜਲੰਧਰ – ਪੰਜਾਬ ਦੇ ਮਸ਼ਹੂਰ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ 9 ਅਕਤੂਬਰ 2025 ਨੂੰ ਅੰਮ੍ਰਿਤਸਰ ਵਿੱਚ ਸਰਜਰੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪਰਿਵਾਰ ਨੇ ਹਸਪਤਾਲ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਸੀ ਅਤੇ ਮ੍ਰਿਤਕ ਦੇਹ ਦੀ ਹਾਲਤ ਨੂੰ ਲੈ ਕੇ ਵੀ ਸਵਾਲ ਚੁੱਕੇ ਸਨ। ਪਰਿਵਾਰ ਦਾ ਕਹਿਣਾ ਹੈ ਕਿ ਸਿਰ ਤੋਂ ਮੋਢਿਆਂ ਤੱਕ ਸਰੀਰ ਦਾ ਰੰਗ ਕਾਲਾ-ਪੀਲਾ ਪੈ ਗਿਆ ਸੀ। 

ਹੁਣ ਇਸ ਮਾਮਲੇ ਸਬੰਧੀ ਡਾਕਟਰਾਂ ਦੇ ਪੈਨਲ ਦੀ ਰਿਪੋਰਟ ਸਾਹਮਣੇ ਆ ਗਈ ਹੈ। ਰਿਪੋਰਟ ਨੂੰ ਲੈ ਕੇ ਪਰਿਵਾਰ ਦਾ ਕਹਿਣਾ ਹੈ ਕਿ ਰਿਪੋਰਟ ਵਿਚ ਘੁੰਮਣ ਦੀ ਡਾਕਟਰਾਂ ਦੀ ਲਾਪਰਵਾਹੀ ਕਾਰਨ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਵਰਿੰਦਰ ਘੁੰਮਣ ਆਪਣੀ ਬਾਂਹ ਦੇ ਇਲਾਜ ਲਈ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਗਏ ਸਨ, ਜਿੱਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਸਨ।

ਜਿਨ੍ਹਾਂ ਨੇ ਹਸਪਤਾਲ ਵਿਚ ਆਪਰੇਸ਼ਨ ਤੋਂ ਪਹਿਲਾਂ ਆਪਣੀ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਹ ਬਿਲਕੁਲ ਸਹੀ-ਸਲਾਮਤ ਨਜ਼ਰ ਆ ਰਹੇ ਸਨ। ਵਰਿੰਦਰ ਦੇ ਰਿਸ਼ਤੇਦਾਰ ਰੱਬੀ ਨੇ ਦੱਸਿਆ ਕਿ ਘੁੰਮਣ ਦੀ ਮੌਤ ਦੇ ਬਾਅਦ ਡਾਕਟਰਾਂ ਦੇ ਪੈਨਲ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਹੁਣ ਫੋਰਟਿਸ ਹਸਪਤਾਲ ਦੇ ਖ਼ਿਲਾਫ਼ ਲੀਗਲ ਐਕਸ਼ਨ ਲੈਣ ਜਾ ਰਿਹਾ ਹੈ। 

ਉਥੇ ਹੀ ਇਸ ਮਾਮਲੇ ਨੂੰ ਲੈ ਕੇ ਵਰਿੰਦਰ ਸਿੰਘ ਘੁੰਮਣ ਦੇ ਰਿਸ਼ਤੇਦਾਰ ਦਾ ਕਹਿਣਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਪ੍ਰੈੱਸ ਕਾਨਫ਼ਰੰਸ ਕਰਨਗੇ ਅਤੇ ਜਲਦੀ ਹੀ ਇਸ ਮਾਮਲੇ ਨੂੰ ਲੈ ਕੇ ਲੀਗਲ ਐਕਸ਼ਨ ਲਿਆ ਜਾਵੇਗਾ। ਦੱਸ ਦੇਈਏ ਕਿ ਪਰਿਵਾਰ ਨੇ ਅੰਮ੍ਰਿਤਸਰ ਕਮਿਸ਼ਨਰ ਪੁਲਸ ਨੂੰ ਵੀ ਇਸ ਮਾਮਲੇ ਸਬੰਧੀ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਮਾਮਲੇ ਦੀ ਜਾਂਚ ਇਕ ਮੈਡੀਕਲ ਬੋਰਡ ਬਣਾ ਕੇ ਸ਼ੁਰੂ ਕੀਤੀ ਗਈ ਸੀ। 

By nishuthapar1

Leave a Reply

Your email address will not be published. Required fields are marked *