ਐਨਕਾਊਂਟਰ ਤੋਂ 6 ਦਿਨ ਬਾਅਦ ਹੋਇਆ ਰਣਜੀਤ ਸਿੰਘ ਦਾ ਪੋਸਟਮਾਰਟਮ, ਅਜੇ ਨਹੀਂ ਹੋਇਆ ਸੰਸਕਾਰ

ਗੁਰਦਾਸਪੁਰ- ਗੁਰਦਾਸਪੁਰ ‘ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ‘ਚ ਐਨਕਾਊਂਟਰ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਸਬੰਧੀ ਅਹਿਮ ਅਪਡੇਟ ਸਾਹਮਣੇ ਆਈ ਹੈ। ਅਧਿਕਾਰਕ ਜਾਣਕਾਰੀ ਮੁਤਾਬਕ ਰਣਜੀਤ ਸਿੰਘ ਦਾ ਪੋਸਟਮਾਰਟਮ ਸੀਜੇਐਮ ਦੀ ਦੇਖਰੇਖ ਹੇਠ ਮੈਡੀਕਲ ਅਧਿਕਾਰੀਆਂ ਵੱਲੋਂ ਕਰ ਦਿੱਤਾ ਗਿਆ ।

ਇਸ ਦੌਰਾਨ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਅੱਜ ਰਣਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਪਰਿਵਾਰਕ ਮੈਂਬਰਾਂ ਅਤੇ ਸੰਬੰਧਤ ਜਥੇਬੰਦੀਆਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ। ਘਟਨਾ ਤੋਂ ਬਾਅਦ ਪਰਿਵਾਰ ਵਿੱਚ ਗਹਿਰਾ ਦੁੱਖ ਹੈ। ਰਣਜੀਤ ਸਿੰਘ ਦੀ ਮਾਤਾ ਦੀ ਤਬੀਅਤ ਵੀ ਬਿਗੜ ਗਈ ਅਤੇ ਉਹ ਬੇਹੋਸ਼ ਹੋ ਗਈ। ਇਲਾਕੇ ‘ਚ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਵੀ ਕੜੇ ਕੀਤੇ ਗਏ ਹਨ।

By Gurpreet Singh

Leave a Reply

Your email address will not be published. Required fields are marked *