ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ

ਗੁਰਪ੍ਰੀਤ ਸਿੰਘ :- ਦੇਸ਼ ਭਰ ਵਿੱਚ ਗੈਸ ਦੀ ਸੰਭਾਵਿਤ ਕਿੱਲਤ ਅਤੇ ਜੰਗ ਵਰਗੇ ਮਾਹੌਲ ਦੇ ਚਲਦਿਆਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਮੈਨੇਜਰ ਨੇ ਦੱਸਿਆ ਕਿ ਦੇਸ਼ ਵਿੱਚ ਚੱਲ ਰਹੀ ਗੈਸ ਦੀ ਕਿੱਲਤ ਦੇ ਬਾਵਜੂਦ, ਦਰਬਾਰ ਸਾਹਿਬ ਵਿਖੇ ਅਜੇ ਤੱਕ ਸਪਲਾਈ ਦੀ ਕੋਈ ਵੀ ਦਿੱਕਤ ਪੇਸ਼ ਨਹੀਂ ਆ ਰਹੀ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਰੋਜ਼ਾਨਾ ਵੱਖ-ਵੱਖ ਧਰਮਾਂ ਨਾਲ ਸਬੰਧਤ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਇੱਥੇ ਲੰਗਰ ਅਤੇ ਹੋਰ ਕਾਰਜਾਂ ਲਈ ਰੋਜ਼ਾਨਾ 25 ਤੋਂ 30 ਗੈਸ ਸਿਲੰਡਰਾਂ ਦੀ ਖਪਤ ਹੁੰਦੀ ਹੈ। ਇਸ ਤੋਂ ਇਲਾਵਾ, ਗੈਸ ਪਾਈਪਲਾਈਨ ਦੀ ਸਹੂਲਤ ਵੀ ਮੌਜੂਦ ਹੈ, ਜਿਸ ਕਾਰਨ ਪ੍ਰਬੰਧ ਸੁਚਾਰੂ ਢੰਗ ਨਾਲ ਚੱਲ ਰਹੇ ਹਨ ।

ਪ੍ਰਬੰਧਕਾਂ ਨੇ ਭਵਿੱਖ ਦੀਆਂ ਤਿਆਰੀਆਂ ਬਾਰੇ ਦੱਸਦਿਆਂ ਕਿਹਾ ਕਿ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦੇ ਹੋਏ ਭਾਰਤ ਸਰਕਾਰ ਨੂੰ ਇੱਕ ਚਿੱਠੀ ਵੀ ਲਿਖੀ ਗਈ ਹੈ। ਇਸ ਪੱਤਰ ਰਾਹੀਂ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਗੈਸ ਦੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ ਤਾਂ ਜੋ ਇੱਥੇ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

By nishuthapar1

Leave a Reply

Your email address will not be published. Required fields are marked *