ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਦਾ ਵੱਡਾ ਫੈਂਸਲਾ

ਗੁਰਪ੍ਰੀਤ ਸਿੰਘ :- ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਐਕਟ 2013 ਦੇ ਤਹਿਤ ਦੇਸ਼ ਦੇ 82 ਕਰੋੜ ਜ਼ਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਵੰਡੀ ਜਾਣ ਵਾਲੀ ਕਣਕ ਅਤੇ ਚੌਲ ਯੋਜਨਾ ਤਹਿਤ ਹੁਣ ਅਪ੍ਰੈਲ 2026 ਤੋਂ ਜੂਨ 2026 (3 ਮਹੀਨੇ) ਦਾ ਇਕੱਠਾ ਰਾਸ਼ਨ ਦੇਣ ਲਈ ਪੱਤਰ ਜਾਰੀ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਦੇਸ਼ ਦੇ 36 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅੰਦਰ ਆਮ ਤੌਰ ‘ਤੇ ਇਕ-ਇਕ ਮਹੀਨੇ ਦਾ ਰਾਸ਼ਨ ਦਿੱਤਾ ਜਾਂਦਾ ਹੈ, ਪਰ ਪੰਜਾਬ ਵਿਚ 3 ਮਹੀਨੇ ਦਾ ਇਕੱਠਾ ਰਾਸ਼ਨ ਦਿੱਤਾ ਜਾਂਦਾ ਹੈ। ਪੰਜਾਬ ਦੇ 18 ਹਜ਼ਾਰ ਡੀਪੂ ਹੋਲਡਰ ਸਾਲ ਵਿਚ 4 ਵਾਰੀ ਇਕੱਠਾ ਰਾਸ਼ਨ ਵੰਡਦੇ ਹਨ। ਕੇਂਦਰ ਸਰਕਾਰ ਦੇ ਖਪਤਕਾਰ ਮਾਮਲਿਆਂ ਦੇ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ ਆਉਣ ਵਾਲੇ ਖ਼ਰੀਦ ਸੀਜ਼ਨ ਨੂੰ ਮੁੱਖ ਰੱਖਦਿਆਂ ਤਿੰਨ ਮਹੀਨੇ ਦਾ ਕੋਟਾ ਤੁਰੰਤ ਚੁੱਕਣ ਤੇ ਵੰਡਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਮੁਫ਼ਤ ਕੋਟਾ 5 ਕਿੱਲੋ ਪ੍ਰਤੀ ਮੈਂਬਰ ਦੇ ਹਿਸਾਬ ਨਾਲ ਦਿੱਤਾ ਜਾਂਦਾ ਹੈ, ਜਿਸ ਦੀ ਵੰਡ 6 ਲੱਖ ਡੀਪੂ ਹੋਲਡਰਾਂ ਵੱਲੋਂ ਬਾਇਓਮੀਟ੍ਰਿਕ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ।

ਕੇਂਦਰ ਸਰਕਾਰ ਵੱਲੋਂ ਅਗਾਊਂ ਕੋਟਾ ਜਾਰੀ ਕਰਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈੱਡਰੇਸ਼ਨ ਦੇ ਕੌਮੀ ਵਾਇਸ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਅਤੇ ਪੰਜਾਬ ਪ੍ਰਧਾਨ ਕਰਮਜੀਤ ਸਿੰਘ ਅੜੈਚਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਦੇਸ਼ ਦੇ 82 ਕਰੋੜ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਮਹਿੰਗਾਈ ‘ਤੇ ਕਾਬੂ ਰਹੇਗਾ, ਉੱਥੇ ਹੀ ਲੋਕਾਂ ਨੂੰ ਕਣਕ ਅਤੇ ਚਾਵਲ ਆਸਾਨੀ ਨਾਲ ਮਿਲ ਸਕਣਗੇ

By Gurpreet Singh

Leave a Reply

Your email address will not be published. Required fields are marked *