ਮਾਨਸਾ ਜ਼ਿਲ੍ਹੇ ਵਿੱਚ ਫਸਲਾਂ ਦੇ ਖ਼ਰਾਬੇ ਦੀ ਕਿਸਾਨਾਂ ਵੱਲੋਂ ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਮੰਗ

ਗੁਰਪ੍ਰੀਤ ਸਿੰਘ :- ਮਾਨਸਾ ਵਿੱਚ ਬੀਤੇ ਦਿਨ ਚੱਲੀਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੇ ਨਾਲ ਕਣਕ ਦੀ ਫ਼ਸਲ ਧਰਤੀ ਉੱਪਰ ਵਿਛ ਚੁੱਕੀ ਹੈ ਤੇ ਕਿਸਾਨਾਂ ਦੇ ਵਿੱਚ ਫਸਲ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ। ਉਹਦੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਮਾਮਲੇ ਉਤੇ ਵੀ ਕਿਸਾਨ ਨਾ ਖੁਸ਼ ਦਿਖਾਈ ਦੇ ਰਹੇ ਹਨ। ਕਿਸਾਨਾਂ ਦਾ ਕਹਿਣਾ ਕਿ ਸਰਕਾਰ ਐਲਾਨ ਕਰ ਦਿੰਦੀ ਹੈ ਪਰ ਮੁਆਵਜ਼ਾ ਉਨ੍ਹਾਂ ਤੱਕ ਨਹੀਂ ਪਹੁੰਚਦਾ। ਫਸਲ ਪੱਕਣ ਤੋਂ ਪਹਿਲਾਂ ਹੀ ਕਿਸਾਨਾਂ ਦੀਆਂ ਉਮੀਦਾਂ ਤੇ ਪਾਣੀ ਫਿਰ ਜਾਂਦਾ ਹੈ।

ਪਿਛਲੇ ਦਿਨੀਂ ਮਾਨਸਾ ਵਿੱਚ ਚੱਲੀਆਂ ਤੇਜ਼ ਹਵਾਵਾਂ ਅਤੇ ਬਾਰਿਸ਼ ਦੇ ਨਾਲ ਕਿਸਾਨਾਂ ਦੀ ਪੱਕਣ ਉਤੇ ਆਈ ਕਣਕ ਦੀ ਫਸਲ ਧਰਤੀ ਉੱਪਰ ਵੇਚ ਚੁੱਕੀ ਹੈ। ਕਿਸਾਨਾਂ ਦਾ ਕਹਿਣਾ ਕਿ ਧਰਤੀ ਉੱਪਰ ਡਿੱਗੀ ਫਸਲ ਦੇ ਕਾਰਨ ਜਿੱਥੇ ਝਾੜ ਦੇ ਵਿੱਚ ਫਰਕ ਪਵੇਗਾ ਉਥੇ ਹੀ ਕਟਾਈ ਸਮੇਂ ਵੀ ਕਿਸਾਨਾਂ ਨੂੰ ਜ਼ਿਆਦਾ ਮੁੱਲ ਦੇਣਾ ਪਵੇਗਾ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਕਣਕ ਦੀ ਫਸਲ ਸ਼ਿਮਲਾ ਮਿਰਚ ਅਤੇ ਹੋਰ ਸਬਜ਼ੀਆਂ ਖਰਾਬ ਹੋ ਚੁੱਕੀਆਂ ਹਨ, ਜਿਸ ਕਾਰਨ ਕਿਸਾਨਾਂ ਨੂੰ ਸਰਕਾਰ ਵੱਲੋਂ ਤੁਰੰਤ ਮੁਆਵਜ਼ਾ ਜਾਰੀ ਕਰਨਾ ਚਾਹੀਦਾ।

ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਰਾਜ ਸਰਕਾਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਪਰ ਸਿਰਫ ਐਲਾਨ ਹੀ ਰਹੇ ਜਾਂਦੇ ਹਨ। ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਦਾ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਮੇਂ ਦੇ ਦੌਰਾਨ ਵੀ ਮਾਨਸਾ ਜ਼ਿਲ੍ਹੇ ਦੇ ਪਿੰਡ ਭੱਮੇ ਕਲਾਂ ਭੰਮੇ ਖੁਰਦ ਫਤਿਹਪੁਰ ਆਦਿ ਪਿੰਡਾਂ ਦੇ ਵਿੱਚ ਗੜ੍ਹੇਮਾਰੀ ਕਾਰਨ ਫਸਲਾਂ ਬਰਬਾਦ ਹੋਈਆਂ ਪਰ ਉਨ੍ਹਾਂ ਫਸਲਾਂ ਦਾ ਵੀ ਅਜੇ ਤੱਕ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ ਜਿਸ ਕਾਰਨ ਕਿਸਾਨ ਅੱਜ ਵੀ ਮੁਆਵਜ਼ੇ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਫਸਲਾ ਦੇ ਖਰਾਬੇ ਦਾ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਕੋਈ ਰਾਹਤ ਮਿਲ ਸਕੇ।

By Gurpreet Singh

Leave a Reply

Your email address will not be published. Required fields are marked *