ਪੰਜਾਬ ‘ਚ ਅੱਜ ਕੋਈ ਅਲਰਟ ਨਹੀਂ, 26 ਮਾਰਚ ਨੂੰ ਬਦਲੇਗਾ ਮੌਸਮ ਦਾ ਮਿਜ਼ਾਜ, ਯੈਲੋ ਅਲਰਟ ਕੀਤਾ ਗਿਆ ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ‘ਚ ਅੱਜ ਮੌਸਮ ਸਾਫ਼ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ। ਇਸ ਤੋਂ ਬਾਅਦ ਕੱਲ੍ਹ ਦੇ ਦਿਨ ਯਾਨੀ ਕਿ 25 ਮਾਰਚ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਦੇ ਮਾਨਸਾ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ ਦਿਨ ਯਾਨੀ ਕਿ 26 ਮਾਰਚ ਨੂੰ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

26 ਮਾਰਚ ਨੂੰ ਬਦਲੇਗਾ ਮੌਸਮ ਦਾ ਮਿਜ਼ਾਜ

ਸੂਬੇ ‘ਚ 26 ਮਾਰਚ ਦੇ ਦਿਨ 13 ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਚੱਲਣ ਦਾ ਅਲਰਟ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧੋ-ਵੱਧ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 30.1 ਡਿਗਰੀ ਰਿਹਾ।

ਲੁਧਿਆਣਾ ਦਾ ਵੱਧੋ-ਵੱਧ ਤਾਪਮਾਨ 27.8 ਡਿਗਰੀ, ਲੁਧਿਆਣਾ ਦਾ 29.0 ਡਿਗਰੀ, ਪਟਿਆਲਾ ਦਾ 29.7 ਡਿਗਰੀ, ਫਿਰੋਜ਼ਪੁਰ ਦਾ 29.6 ਡਿਗਰੀ, ਹੁਸ਼ਿਆਰਪੁਰ ਦਾ 27.9 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 27.0 ਡਿਗਰੀ, ਮੁਹਾਲੀ ਦਾ 28.6 ਡਿਗਰੀ, ਪਠਾਨਕੋਟ ਦਾ 27.3 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 26.5 ਡਿਗਰੀ, ਰੋਪੜ ਦਾ 28.5 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 29.3 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 29.7 ਡਿਗਰੀ ਦਰਜ ਕੀਤਾ ਗਿਆ।

By Gurpreet Singh

Leave a Reply

Your email address will not be published. Required fields are marked *