ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ ਜਦੋਂ ਆਮ ਆਦਮੀ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਨੇ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
ਮੰਗਲਵਾਰ ਨੂੰ ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਸਰਕਾਰੀ ਵਕੀਲਾਂ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਪੂਰੀ ਜਾਂਚ ਲਈ ਲੰਬੇ ਸਮੇਂ ਦੇ ਰਿਮਾਂਡ ਦੀ ਲੋੜ ਹੈ, ਤਾਂ ਜੋ ਸਾਰੇ ਤੱਥ ਸਾਹਮਣੇ ਲਿਆਂਦੇ ਜਾ ਸਕਣ।
ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਭੁੱਲਰ ਨੂੰ 5 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੁਕਮ ਜਾਰੀ ਕਰ ਦਿੱਤੇ। ਇਸ ਫੈਸਲੇ ਨਾਲ ਸੂਬੇ ਦੀ ਰਾਜਨੀਤੀ ਵਿੱਚ ਚਰਚਾਵਾਂ ਹੋਰ ਵੀ ਤੇਜ਼ ਹੋ ਗਈਆਂ ਹਨ।
