AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫ਼ਤਾਰ

ਗੁਰਪ੍ਰੀਤ ਸਿੰਘ :- ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਸਵੇਰੇ ਪਟਿਆਲਾ ਪੁਲਸ ਨੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਜ਼ਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376, 420 ਅਤੇ 506 ਤਹਿਤ ਐੱਫਆਈਆਰ ਦਰਜ ਕੀਤੀ ਗਈ।

ਪਠਾਣਮਾਜਰਾ ‘ਤੇ ਜ਼ਬਰ-ਜ਼ਿਨਾਹ ਅਤੇ ਧੋਖਾਧੜੀ ਦੇ ਇਲਜ਼ਾਮ ਲੱਗੇ ਹਨ। ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ ‘ਤੇ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਪਠਾਣਮਾਜਰਾ ਸਤੰਬਰ 2025 ਤੋਂ ਰੇਪ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਨ। ਉਸ ਸਮੇਂ ਤੋਂ ਹੀ ਪੁਲਸ ਵਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ। ਐੱਫਆਈਆਰ ਵਿੱਚ ਦਿੱਤੀ ਜਾਣਕਾਰੀ ਮੁਤਾਬਕ ਇੱਕ ਔਰਤ, ਜੋ ਸਾਲ 2013-14 ਵਿੱਚ ਪਠਾਣਮਾਜਰਾ ਦੇ ਸੰਪਰਕ ਵਿੱਚ ਆਈ ਸੀ, ਉਸ ਨੇ ਪਠਾਣਮਾਜਰਾ ‘ਤੇ ਗੁੰਮਰਾਹ ਕਰਕੇ ਵਿਆਹ ਕਰਵਾਉਣ ਅਤੇ ਸਰੀਰਕ ਸ਼ੋਸ਼ਣ ਕਰਨ ਦੇ ਇਲਜ਼ਾਮ ਲਗਾਏ ਹਨ। ਇਸ ਮਾਮਲੇ ਦੇ ਸਬੰਧ ਵਿਚ ਉਸ ਨੇ ਕਾਰਵਾਈ ਦੀ ਮੰਗ ਕੀਤੀ। ਅੱਜ ਪਠਾਣਮਾਜਰਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *