ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਉਤੇ ਵੱਡਾ ਅਪਡੇਟ

ਗੁਰਪ੍ਰੀਤ ਸਿੰਘ :- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਦਾਇਰ ਕੀਤੀ ਗਈ ਪੈਰੋਲ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅੱਜ ਚੀਫ਼ ਜਸਟਿਸ ਦੀ ਅਦਾਲਤ ਵਿੱਚ ਦੋਵਾਂ ਧਿਰਾਂ ਦੀਆਂ ਦਲੀਲਾਂ ਮੁਕੰਮਲ ਹੋਣ ਤੋਂ ਬਾਅਦ ਅਦਾਲਤ ਨੇ ਇਹ ਫ਼ੈਸਲਾ ਰਿਜ਼ਰਵ ਰੱਖਣ ਦਾ ਐਲਾਨ ਕੀਤਾ।

ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਬਜਟ ਸੈਸ਼ਨ ਵਿੱਚ ਹਿੱਸਾ ਲੈਣ ਲਈ ਅਸਥਾਈ ਰਿਹਾਈ (ਪੈਰੋਲ) ਦੀ ਮੰਗ ਕੀਤੀ ਸੀ। ਚੀਫ਼ ਜਸਟਿਸ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਲੰਬੀ ਬਹਿਸ ਤੋਂ ਬਾਅਦ ਸੁਣਵਾਈ ਮੁਕੰਮਲ ਕੀਤੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਤੀਜੀ ਵਾਰ ਲਗਾਏ ਗਏ ਐਨ.ਐਸ.ਏ. ਵਿਰੁੱਧ ਦਾਇਰ ਪਟੀਸ਼ਨ ‘ਤੇ ਵੀ ਹਾਈ ਕੋਰਟ ਨੇ 11 ਮਾਰਚ ਨੂੰ ਫ਼ੈਸਲਾ ਸੁਰੱਖਿਅਤ ਰੱਖਿਆ ਸੀ, ਜੋ ਅਜੇ ਤੱਕ ਲੰਬਿਤ ਹੈ।

By Gurpreet Singh

Leave a Reply

Your email address will not be published. Required fields are marked *