ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਫਿਰ ਬਦਲ ਗਿਆ ਹੈ। ਮੁਹਾਲੀ ਅਤੇ ਚੰਡੀਗੜ੍ਹ ਵਿੱਚ ਸਵੇਰ ਤੋਂ ਹੀ ਬੂੰਦਾਬਾਂਦੀ ਹੋਈ। ਮੌਸਮ ਵਿਭਾਗ ਨੇ ਅੱਜ (27 ਮਾਰਚ) ਸੱਤ ਜ਼ਿਲ੍ਹਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 30 ਮਾਰਚ ਤੱਕ ਸੂਬੇ ਅਤੇ ਚੰਡੀਗੜ੍ਹ ਵਿੱਚ ਮੌਸਮ ਖਰਾਬ ਰਹੇਗਾ, ਇਸ ਦੌਰਾਨ ਤੇਜ਼ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ।
ਮੁੜ ਬਦਲ ਸਕਦਾ ਹੈ ਮੌਸਮ
ਮੌਸਮ ਵਿਭਾਗ ਮੁਤਾਬਿਕ ਪੰਜਾਬ ਵਿੱਚ ਮੌਸਮ ਸ਼ਨੀਵਾਰ ਤੋਂ ਫਿਰ ਬਦਲਣ ਦੀ ਸੰਭਾਵਨਾ ਹੈ। ਮੌਸਮ ਲਈ ਤਿੰਨ ਦਿਨਾਂ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜੋ ਸ਼ਨੀਵਾਰ ਤੋਂ ਸੋਮਵਾਰ ਤੱਕ ਜਾਰੀ ਰਹੇਗਾ। ਇਸ ਸਮੇਂ ਦੌਰਾਨ ਧੂੜ ਭਰੀਆਂ ਹਨੇਰੀਆਂ ਆਉਣ ਦੀ ਸੰਭਾਵਨਾ ਹੈ।
ਯੈਲੋ ਅਲਰਟ ਜਾਰੀ
ਇਸ ਤੋਂ ਪਹਿਲਾਂ, ਵੀਰਵਾਰ ਨੂੰ ਵੀ ਮੌਸਮ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਧੁੱਪ ਨਿਕਲੀ, ਧੁੱਪ ਦੇ ਨਾਲ-ਨਾਲ ਬੱਦਲ ਵੀ ਬਣੇ। ਦਿਨ ਦਾ ਸਭ ਤੋਂ ਵੱਧ ਤਾਪਮਾਨ ਪਟਿਆਲਾ ਜ਼ਿਲ੍ਹੇ ਵਿੱਚ 34 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਾਬਬਾਅਦ, ਫਰੀਦਕੋਟ ਵਿੱਚ ਕ੍ਰਮਵਾਰ 33.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 33.6 ਡਿਗਰੀ ਸੈਲਸੀਅਸ, ਮੋਹਾਲੀ ਅਤੇ ਰੂਪਨਗਰ ਵਿੱਚ 32.1 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਇੰਨ੍ਹਾਂ ਜ਼ਿਲ੍ਹਿਆਂ ’ਚ ਬਦਲ ਸਕਦਾ ਹੈ ਮੌਸਮ
ਮੌਸਮ ਵਿਭਾਗ ਦੇ ਅਨੁਸਾਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਪਟਿਆਲਾ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸਦਾ ਮਤਲਬ ਹੈ ਕਿ ਹਰ ਜਗ੍ਹਾ ਮੀਂਹ ਨਹੀਂ ਪਵੇਗਾ, ਪਰ ਕੁਝ ਇਲਾਕਿਆਂ ਵਿੱਚ ਹਲਕੀ ਜਾਂ ਭਾਰੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਕੱਲ੍ਹ ਚੇਤਾਵਨੀ ਜਾਰੀ ਕੀਤੀ ਗਈ ਸੀ, ਪਰ ਕਿਤੇ ਵੀ ਮੀਂਹ ਨਹੀਂ ਪਿਆ। ਅੱਜ ਸਵੇਰ ਤੋਂ ਹੀ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਮੌਸਮ ਥੋੜ੍ਹਾ ਠੰਡਾ ਮਹਿਸੂਸ ਹੋ ਰਿਹਾ ਹੈ।
ੇ
