ਕੇਜਰੀਵਾਲ ‘ਤੇ ਰਾਮਕ੍ਰਿਪਾਲ ਯਾਦਵ ਦਾ ਹਮਲਾ, ਲਗਾਏ ਗੰਭੀਰ ਦੋਸ਼

ਬਿਹਾਰ ਦੇ ਕੇਂਦਰੀ ਮੰਤਰੀ ਰਾਮਕ੍ਰਿਪਾਲ ਯਾਦਵ ‘ਅਰਵਿੰਦ ਕੇਜਰੀਵਾਲ’ ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੀ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੂੰ “ਗੁਲਾਮਾਂ ਵਾਂਗ” ਕੰਟਰੋਲ ਕਰਨਾ ਚਾਹੁੰਦੇ ਹਨ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਆਮ ਆਦਮੀ ਪਾਰਟੀ ਵਿੱਚ ਅੰਦਰੂਨੀ ਤਣਾਅ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਜਾਣਕਾਰੀ ਮੁਤਾਬਕ ਇਹ ਟਿੱਪਣੀ ਉਸ ਮਾਮਲੇ ਦੇ ਬਾਅਦ ਕੀਤੀ ਗਈ ਜਦੋਂ ਆਮ ਆਦਮੀ ਪਾਰਟੀ ਨੇ ਆਪਣੇ ਹੀ ਸੀਨੀਅਰ ਨੇਤਾਰਾਘਵ ਚੱਢਾ ਨੂੰ ਰਾਜਿਆ ਸਭਾ ਵਿੱਚ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ। ਇਸ ਫੈਸਲੇ ਨੂੰ ਲੈ ਕੇ ਕਈ ਸਵਾਲ ਉਠ ਰਹੇ ਹਨ ਅਤੇ ਵਿਰੋਧੀ ਧਿਰ ਵੀ ਇਸ ’ਤੇ ਸਿਆਸੀ ਹਮਲੇ ਕਰ ਰਹੀ ਹੈ।

ਰਾਮਕ੍ਰਿਪਾਲ ਯਾਦਵ ਨੇ ਕਿਹਾ ਕਿ ਰਾਘਵ ਚੱਢਾ ਨੇ ਕੋਈ ਗਲਤ ਗੱਲ ਨਹੀਂ ਕੀਤੀ ਸੀ ਅਤੇ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੀ ਰਾਏ ਦੇਣ ਦਾ ਹੱਕ ਹੈ। ਉਨ੍ਹਾਂ ਦੇ ਅਨੁਸਾਰ ਜੇ ਕੋਈ ਨੇਤਾ ਖੁੱਲ੍ਹ ਕੇ ਆਪਣੀ ਗੱਲ ਕਰਦਾ ਹੈ ਤਾਂ ਉਸਨੂੰ ਸਜ਼ਾ ਦੇਣਾ ਲੋਕਤੰਤਰਕ ਮੂਲਿਆਂ ਦੇ ਖਿਲਾਫ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਕੇਜਰੀਵਾਲ ਸ਼ਾਇਦ ਇਹ ਭੁੱਲ ਗਏ ਹਨ ਕਿ ਭਾਰਤ ਇੱਕ ਲੋਕਤੰਤਰਕ ਦੇਸ਼ ਹੈ, ਜਿੱਥੇ ਅਸਹਿਮਤੀ ਵੀ ਇੱਕ ਅਹਿਮ ਹਿੱਸਾ ਹੈ। ਯਾਦਵ ਨੇ ਦੋਸ਼ ਲਾਇਆ ਕਿ ਕੇਜਰੀਵਾਲ ਪਹਿਲਾਂ ਆੰਦੋਲਨ ਰਾਹੀਂ ਸੱਤਾ ਵਿੱਚ ਆਏ ਸਨ, ਪਰ ਹੁਣ ਉਹ ਵੀ ਉਹੀ ਕੰਮ ਕਰ ਰਹੇ ਹਨ ਜੋ ਪੁਰਾਣੀਆਂ ਸਰਕਾਰਾਂ ਕਰਦੀਆਂ ਸਨ।

ਇਸਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਪਾਰਟੀ ਦੀ ਸਿਆਸੀ ਸਥਿਤੀ ਕਮਜ਼ੋਰ ਹੋ ਸਕਦੀ ਹੈ ਅਤੇ ਪਾਰਟੀ ਨੂੰ ਵੱਡਾ ਨੁਕਸਾਨ ਝੇਲਣਾ ਪੈ ਸਕਦਾ ਹੈ। ਉਨ੍ਹਾਂ ਦੇ ਇਸ ਬਿਆਨ ਨੇ ਸਿਆਸੀ ਮਾਹੌਲ ਨੂੰ ਹੋਰ ਗਰਮਾ ਦਿੱਤਾ ਹੈ।

ਦੂਜੇ ਪਾਸੇ, ਆਮ ਆਦਮੀ ਪਾਰਟੀ ਵੱਲੋਂ ਰਾਘਵ ਚੱਢਾ ’ਤੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਪਾਰਟੀ ਦੇ ਕਈ ਨੇਤਾਵਾਂ ਨੇ ਚੱਢਾ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਹ ਪਾਰਟੀ ਦੇ ਮੂਲ ਮੁੱਦਿਆਂ ਨੂੰ ਠੀਕ ਤਰੀਕੇ ਨਾਲ ਨਹੀਂ ਉਠਾ ਰਹੇ ਸਨ ਅਤੇ ਪਾਰਟੀ ਦੀ ਲਾਈਨ ਨਾਲ ਖੜ੍ਹੇ ਨਹੀਂ ਹੋ ਰਹੇ ਸਨ।

ਇਸ ਸਾਰੇ ਮਾਮਲੇ ਨਾਲ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਦੇ ਅੰਦਰੂਨੀ ਹਾਲਾਤਾਂ ਨੂੰ ਲੈ ਕੇ ਸਿਆਸੀ ਤਣਾਅ ਵਧ ਰਿਹਾ ਹੈ। ਵਿਰੋਧੀ ਧਿਰ ਇਸ ਮੌਕੇ ਦਾ ਲਾਭ ਚੁੱਕਦਿਆਂ ਕੇਜਰੀਵਾਲ ’ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ, ਜਦਕਿ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਮਾਮਲਾ ਹੋਰ ਵੀ ਗੰਭੀਰ ਹੋ ਸਕਦਾ ਹੈ।

By Rajeev Sharma

Leave a Reply

Your email address will not be published. Required fields are marked *