ਭਿਆਨਕ ਹਾਦਸੇ ਨੇ ਤਬਾਹ ਕਰ’ਤਾ ਪਰਿਵਾਰ ! ਮਾਂ-ਪਿਓ ਦੀ ਮੌਤ, ਕੋਲ ਪਈ ਰੋਂਦੀ ਰਹੀ ਧੀ

ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖਬਰ ਸਾਹਮਣੇ ਆਈ ਹੈ, ਜਿੱਥੋਂ ਦੇ ਪਚਦੇਵਰਾ ਥਾਣਾ ਖੇਤਰ ਵਿੱਚ ਅੱਜ ਸਵੇਰੇ ਵਾਪਰੇ ਭਿਆਨਕ ਹਾਦਸੇ ‘ਚ ਇਕ ਜੋੜੇ ਦੀ ਦਰਦਨਾਕ ਮੌਤ ਹੋ ਗਈ ਹੈ। ਇਹ ਹਾਦਸਾ ਗੰਗਾ ਐਕਸਪ੍ਰੈਸ-ਵੇਅ ਦੀ ਸਰਵਿਸ ਲੇਨ ‘ਤੇ ਵਾਪਰਿਆ, ਜਦੋਂ ਇੱਕ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਤਿੰਨ ਮਹੀਨੇ ਦੀ ਬੱਚੀ ਚਮਤਕਾਰੀ ਢੰਗ ਨਾਲ ਸੁਰੱਖਿਅਤ ਬਚ ਗਈ।

ਮ੍ਰਿਤਕਾਂ ਦੀ ਪਛਾਣ ਸੀਤਾਰਾਮ (22 ਸਾਲ) ਅਤੇ ਉਸ ਦੀ ਪਤਨੀ ਨੀਲਮ (20 ਸਾਲ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵਾਂ ਦਾ ਵਿਆਹ ਲਗਭਗ ਦੋ ਸਾਲ ਪਹਿਲਾਂ ਹੋਇਆ ਸੀ। ਹਾਦਸੇ ਦੀ ਜਾਣਕਾਰੀ ਉਸ ਵੇਲੇ ਮਿਲੀ, ਜਦੋਂ ਖੇਤਾਂ ਵੱਲ ਗਏ ਪਿੰਡ ਵਾਸੀਆਂ ਨੇ ਸੜਕ ਕਿਨਾਰੇ ਇੱਕ ਟੁੱਟਿਆ ਹੋਇਆ ਮੋਟਰਸਾਈਕਲ ਅਤੇ ਦੋ ਲਾਸ਼ਾਂ ਦੇਖੀਆਂ।

ਹੈਰਾਨੀ ਦੀ ਗੱਲ ਇਹ ਸੀ ਕਿ ਲਾਸ਼ਾਂ ਦੇ ਕੋਲ ਹੀ ਉਨ੍ਹਾਂ ਦੀ ਮਾਸੂਮ ਬੱਚੀ ਰੋ ਰਹੀ ਸੀ। ਜਾਣਕਾਰੀ ਮਿਲਦਿਆਂ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ। ਪੁਲਸ ਸਰਕਲ ਅਫਸਰ ਜੈ ਨਰਾਇਣ ਨੇ ਦੱਸਿਆ ਕਿ ਬੱਚੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਉਸ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਫਿਲਹਾਲ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਅਣਪਛਾਤੇ ਵਾਹਨ ਅਤੇ ਉਸ ਦੇ ਡਰਾਈਵਰ ਦੀ ਭਾਲ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

By Rajeev Sharma

Leave a Reply

Your email address will not be published. Required fields are marked *