ਸੀਐਮ ਭਗਵੰਤ ਮਾਨ ਅੱਜ ਫੇਰ ਕਰਨਗੇ ਪ੍ਰੈਸ ਕਾਨਫਰੰਸ

ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅੱਜ ਇੱਕ ਮਹੱਤਵਪੂਰਨ ਮੁੱਦੇ ‘ਤੇ ਇੱਕ ਪ੍ਰੈਸ ਕਾਨਫਰੰਸ ਕਰਨਗੇ। ਇਹ ਪ੍ਰੈਸ ਕਾਨਫਰੰਸ ਅੱਜ 29 ਅਪ੍ਰੈਲ ਨੂੰ ਦੁਪਹਿਰੇ 12:00 ਵਜੇ ਸੀਐਮਆਰ, ਚੰਡੀਗੜ੍ਹ ਵਿਖੇ ਹੋਵੇਗੀ।

ਹਾਲਾਂਕਿ ਇਹ ਪ੍ਰੈਸ ਕਾਨਫਰੰਸ ਕਿਸ ਮੁੱਦੇ ‘ਤੇ ਹੋ ਰਹੀ ਹੈ, ਇਸ ਬਾਰੇ ਮੁੱਖ ਮੰਤਰੀ ਦਫਤਰ ਵੱਲੋਂ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਦੱਸ ਦਈਏ ਕਿ ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੇ ਮਾਰਚ ਮਹੀਨੇ ‘ਚ 4 ਸਾਲ ਪੂਰੇ ਹੋ ਗਏ ਹਨ, ਉਦੋਂ ਤੋਂ ਲੈ ਕੇ ਉਹ ਹੁਣ ਤੱਕ ਕਈ ਮੁੱਦਿਆਂ ‘ਤੇ ਪ੍ਰੈਸ ਕਾਨਫਰੰਸ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 1 ਮਈ ਜਾਣੀ ਕਿ ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਸੱਦਿਆ ਗਿਆ ਹੈ।

By Gurpreet Singh

Leave a Reply

Your email address will not be published. Required fields are marked *