ਗੁਰਪ੍ਰੀਤ ਸਿੰਘ :- ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਕੇਂਦਰੀ ਆਬਕਾਰੀ ਡਿਊਟੀ ਵਿਚ ਤਬਦੀਲੀ ਕੀਤੀ ਹੈ ਪਰ ਇਸਦੇ ਬਾਵਜੂਦ ਖਪਤਕਾਰਾਂ ਵਾਸਤੇ ਰਿਟੇਲ ਤੇਲ ਕੀਮਤਾਂ ਵਿਚ ਵਾਧਾ ਨਹੀਂ ਹੋਵੇਗਾ। ਇੰਡੀਅਨ ਆਇਲ ਕਾਰਪੋਰੇਸ਼ਨ ਨੇ ਇਹ ਬਿਆਨ ਜਾਰੀ ਕੀਤਾ ਹੈ।
ਵਿੱਤ ਮੰਤਰਾਲੇ ਨੇ ਪੈਟਰੋਲ ’ਤੇ ਕੇਂਦਰੀ ਆਬਕਾਰੀ ਡਿਊਟੀ 23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ ਡਿਊਟੀ 33 ਰੁਪਏ ਪ੍ਰਤੀ ਲੀਟਰ ਕੀਤੀ ਹੈ ਤੇ ਇਹ 1 ਮਈ 2026 ਤੋਂ ਲਾਗੂ ਹੋਵੇਗੀ। ਸਰਕਾਰ ਨੇ ਪੈਟਰੋਲ ’ਤੇ ਐਡੀਸ਼ਨਲ ਆਬਕਾਰੀ ਡਿਊਟੀ ਜ਼ੀਰੋ ਕਰ ਦਿੱਤੀ ਹੈ।
ਨਹੀਂ ਵਧਣਗੀਆਂ ਤੇਲ ਕੀਮਤਾਂ, ਸਰਕਾਰ ਨੇ ਆਬਕਾਰੀ ਡਿਊਟੀ ਵਿਚ ਕੀਤੀ ਤਬਦੀਲੀ
