ਪੰਜਾਬ ਅਤੇ ਚੰਡੀਗੜ੍ਹ ਲਈ ਅੱਜ ਚੱਲਣਗੀਆ ਤੇਜ਼ ਹਵਾਵਾਂ, ਮੀਂਹ ਲਈ ਅਲਰਟ ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਵਿੱਚ, ਅੱਜ (7 ਮਈ) ਵੱਖ-ਵੱਖ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਗਰਜ-ਤੂਫਾਨ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। 8 ਅਤੇ 9 ਮਈ ਨੂੰ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਅੱਜ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ ‘ਤੇ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *