ਜ਼ੀਰਕਪੁਰ ‘ਚ ਕਾਂਗਰਸ ਨੂੰ ਵੱਡਾ ਝਟਕਾ: 35 ਸਾਲਾ ਬਜ਼ੁਰਗ ਆਗੂ ਸ਼ੇਰ ਸਿੰਘ ਅਕਾਲੀ ਦਲ ‘ਚ ਸ਼ਾਮਲ

ਜ਼ੀਰਕਪੁਰ (ਗੁਰਪ੍ਰੀਤ ਸਿੰਘ) : ਜ਼ੀਰਕਪੁਰ ਵਿੱਚ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਿਛਲੇ 35 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਸੀਨੀਅਰ ਆਗੂ ਸ਼ੇਰ ਸਿੰਘ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ।
ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪਾਰਟੀ ਦਾ ਪਟਕਾ ਪਹਿਨਾ ਕੇ ਉਨ੍ਹਾਂ ਦਾ ਅਕਾਲੀ ਦਲ ਵਿੱਚ ਸਵਾਗਤ ਕੀਤਾ। ਸ਼ੇਰ ਸਿੰਘ ਨੇ ਕਿਹਾ ਕਿ ਕਾਂਗਰਸੀ ਆਗੂ ਪਾਰਟੀ ਨੂੰ ਨਿੱਜੀ ਹਿੱਤਾਂ ਲਈ ਵਰਤੋਂ ਕਰ ਰਹੇ ਹਨ। ਕਾਂਗਰਸ ਕੋਲ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ। ਕਾਂਗਰਸੀ ਆਗੂ ਅੰਦਰੂਨੀ ਲੜਾਈਆਂ ਵਿੱਚ ਉਲਝੇ ਹੋਏ ਹਨ। ਧੜੇਬੰਦੀ ਕਾਰਨ ਕਾਂਗਰਸ ਨਾਲ ਜੁੜੇ ਵਰਕਰ ਅਤੇ ਆਗੂ ਹੁਣ ਪਾਰਟੀ ਤੋਂ ਦੂਰ ਹੁੰਦੇ ਜਾ ਰਹੇ ਹਨ।
ਸ਼ੇਰ ਸਿੰਘ ਤੋਂ ਇਲਾਵਾ ਬਲਜੀਤ ਸਿੰਘ, ਦਲਜੀਤ ਸਿੰਘ, ਕੁਲਜੀਤ ਸਿੰਘ, ਹਰਕੀਰਤ ਸਿੰਘ, ਕੁਲਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਦਾ ਅਕਾਲੀ ਦਲ ਵਿੱਚ ਸਵਾਗਤ ਕਰਦੇ ਹੋਏ, ਐਨਕੇ ਸ਼ਰਮਾ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਕਾਸ ਦਾ ਏਜੰਡੇ ਦੇਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀਆਂ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਇੱਕੋ ਸਿੱਕੇ ਦੇ ਦੋ ਪਹਿਲੂ ਬਣ ਗਈਆਂ ਹਨ। ਕਾਂਗਰਸ ਕੋਲ ਅੱਜ ਕੁੱਝ ਗਿਣਾਉਣ ਦੇ ਲਈ ਹੈ ਤਾਂ ਉਹ ਸਿਰਫ਼ ਘੁਟਾਲੇ ਹਨ।

By Gurpreet Singh

Leave a Reply

Your email address will not be published. Required fields are marked *