ਮੁਅੱਤਲ ਡੀਆਈਜੀ ਹਰਚਰਨ ਭੁੱਲਰ ਵਿਰੁੱਧ ਅੱਜ ਅਦਾਲਤ ‘ਚ ਚਾਰਜ ਕੀਤੇ ਜਾਣਗੇ ਫਰੇਮ

ਗੁਰਪ੍ਰੀਤ ਸਿੰਘ ਵ:- ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਰਿਸ਼ਵਤਖੋਰੀ ਮਾਮਲੇ ਵਿੱਚ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਦੋਸ਼ ਆਇਦ ਕੀਤੇ ਜਾਣੇ ਹਨ। ਮਾਮਲੇ ਦੀ ਸੁਣਵਾਈ ਦੌਰਾਨ ਅੱਜ ਭੁੱਲਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅੱਜ ਦੀ ਕਾਰਵਾਈ ਨੂੰ ਮਾਮਲੇ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਭੁੱਲਰ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ ਜਿਸ ‘ਚ ਬੈਂਕ ਖਾਤਿਆਂ ਨੂੰ ਵਰਤਣ ਦੇਣ ਦੀ ਮੰਗ ਕੀਤੀ ਗਈ ਸੀ। ਅਦਾਲਤ ਨੇ ਹੁਕਮ ਦਿੱਤਾ ਸੀ ਕਿ ਭੁੱਲਰ ਨਾਲ ਜੁੜੇ ਸਾਰੇ ਬੈਂਕ ਖਾਤੇ ਜਾਂਚ ਪੂਰੀ ਹੋਣ ਤੱਕ ਫ੍ਰੀਜ਼ ਰਹਿਣਗੇ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸਹਿ-ਮੁਲਜ਼ਮ ਕ੍ਰਿਸ਼ਨੂ ਸ਼ਾਰਦਾ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾਪਦੀਆਂ ਹਨ, ਕਿਉਂਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੁਣ ਸੀਬੀਆਈ ਦੇ ਨਾਲ ਮਿਲ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਦੌਰਾਨ, ਭੁੱਲਰ ਦੇ ਚੰਡੀਗੜ੍ਹ ਸਥਿਤ ਘਰ ਸਮੇਤ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

ਇਸ ਤੋਂ ਪਹਿਲਾਂ ਅਦਾਲਤ ਨੇ ਮਾਮਲੇ ਦੀ ਰੋਜ਼ਾਨਾ ਸੁਣਵਾਈ ਦੀ ਮੰਗ ਕਰਨ ਵਾਲੀ ਸੀਬੀਆਈ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਸੀਬੀਆਈ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 4 ਤਹਿਤ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਇਸ ਮਾਮਲੇ ਦੀ ਸੁਣਵਾਈ ਰੋਜ਼ਾਨਾ ਕੀਤੀ ਜਾਵੇ ਤਾਂ ਕਿ ਕੇਸ ਜਲਦੀ ਖ਼ਤਮ ਹੋ ਸਕੇ ਪਰ ਅਦਾਲਤ ਨੇ ਇਸ ਮੰਗ ਨੂੰ ਖਾਰਜ ਕਰਦਿਆਂ ਸਪਸ਼ਟ ਕਿਹਾ ਕਿ ਕੇਸ ਦੇ ਮੌਜੂਦਾ ਪੜਾਅ ’ਤੇ ਰੋਜ਼ਾਨਾ ਸੁਣਵਾਈ ਦੀ ਇਜਾਜ਼ਤ ਦੇਣਾ ਵਿਹਾਰਕ ਤੌਰ ’ਤੇ ਸੰਭਵ ਨਹੀਂ ਹੈ। ਆਪਣੇ ਆਦੇਸ਼ ਵਿੱਚ, ਵਿਸ਼ੇਸ਼ ਅਦਾਲਤ ਨੇ ਕਿਹਾ ਕਿ ਮਾਮਲਾ ਅਜੇ ਦੋਸ਼ ਤੈਅ ਕਰਨ ਦੇ ਪੜਾਅ ‘ਤੇ ਵੀ ਨਹੀਂ ਪਹੁੰਚਿਆ ਹੈ। ਇਸ ਲਈ, ਇਸ ਸਮੇਂ ਰੋਜ਼ਾਨਾ ਸੁਣਵਾਈ ਦਾ ਨਿਰਦੇਸ਼ ਦੇਣਾ ਵਿਵਹਾਰਕ ਨਹੀਂ ਮੰਨਿਆ ਜਾ ਸਕਦਾ।ਜੱਜ ਨੇ ਕਿਹਾ ਕਿ ਕਾਨੂੰਨ ਮੁਤਾਬਕ ਰੋਜ਼ਾਨਾ ਸੁਣਵਾਈ ਦੇ ਨਿਰਦੇਸ਼ ਉਦੋਂ ਦਿੱਤੇ ਜਾਂਦੇ ਹਨ ਜਦੋਂ ਮੁਲਜ਼ਮਾਂ ’ਤੇ ਦੋਸ਼ ਤੈਅ ਹੋ ਚੁੱਕੇ ਹੋਣ ਅਤੇ ਗਵਾਹੀਆਂ ਦਾ ਦੌਰ ਸ਼ੁਰੂ ਹੋਣਾ ਹੋਵੇ। ਇਸ ਲਈ ਇਸ ਸ਼ੁਰੂਆਤੀ ਪੜਾਅ ’ਤੇ ਸੀਬੀਆਈ ਦੀ ਇਹ ਮੰਗ ਪ੍ਰਵਾਨ ਨਹੀਂ ਕੀਤੀ ਜਾ ਸਕਦੀ।

By Gurpreet Singh

Leave a Reply

Your email address will not be published. Required fields are marked *