ਗੁਰਪ੍ਰੀਤ ਸਿੰਘ :- ਦੇਰ ਰਾਤ, ਉੱਤਰਕਾਸ਼ੀ ਵਿੱਚ ਗੰਗੋਤਰੀ ਰਾਸ਼ਟਰੀ ਰਾਜਮਾਰਗ ‘ਤੇ ਗੰਗਾਨੀ ਨੇੜੇ ਪੰਜਾਬ ਰਜਿਸਟ੍ਰੇਸ਼ਨ ਨੰਬਰ ਵਾਲੀ ਇੱਕ ਕਾਰ ਬੇਕਾਬੂ ਹੋ ਗਈ ਅਤੇ 250 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਔਰਤ ਸਮੇਤ ਤਿੰਨ ਹੋਰ ਜ਼ਖਮੀ ਹੋ ਗਏ। ਅਜੇ ਮ੍ਰਿਤਕਾਂ ਦੀ ਅਤੇ ਜ਼ਖਮੀਆਂ ਦੇ ਪਛਾਣ ਏ ਵੇਰਵਾ ਪਤਾ ਨਹੀਂ ਲੱਗ ਸਕੇ।
ਇਹ ਘਟਨਾ ਰਾਤ 8:08 ਵਜੇ ਦੇ ਕਰੀਬ ਵਾਪਰੀ। ਸਥਾਨਕ ਲੋਕਾਂ ਨੇ ਕਾਰ ਨੂੰ ਖੱਡ ਵਿੱਚ ਡਿੱਗਦੇ ਦੇਖਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ, ਪ੍ਰਸ਼ਾਸਨ ਅਤੇ ਰਾਹਤ ਏਜੰਸੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਉੱਤਰਕਾਸ਼ੀ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪ੍ਰਸ਼ਾਸਨ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
