ਘੱਲੂਘਾਰਾ ਦੀ 42ਵੀਂ ਵਰ੍ਹੇਗੰਢ ਸਮਾਗਮ ਮੌਕੇ ਗਰਮ ਖਿਆਲੀਆਂ ਨੇ ਲਾਏ ਖਾਲਿਸਤਾਨੀ ਪੱਖੀ ਨਾਅਰੇ ਤੇ ਲਹਿਰਾਏ ਪੋਸਟਰ

ਗੁਰਪ੍ਰੀਤ ਸਿੰਘ :- ਘੱਲੂਘਾਰਾ ਦੀ ਵਰ੍ਹੇਗੰਢ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਇਕੱਤਰ ਹੋਏ ਗਰਮ ਖਿਆਲੀਆਂ ਨੇ ਖਾਲਿਸਤਾਨੀ ਪੱਖੀ ਨਾਅਰੇ ਲਗਾਏ ਅਤੇ ਪੋਸਟਰ ਲਹਿਰਾਏ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਇਕੱਤਰ ਹੋਏ ਸਮਰਥਕਾਂ ਨੂੰ ਸੰਬੋਧਨ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਬਾਬ ਅਵਤਾਰ ਸਿੰਘ ਆਦਿ ਮੌਜੂਦ ਸਨ ।

By Gurpreet Singh

Leave a Reply

Your email address will not be published. Required fields are marked *