ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ 15 ਜੂਨ ਨੂੰ….

ਗੂਰਪ੍ਰੀਤ ਸਿੰਘ :- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ 15 ਜੂਨ ਨੂੰ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਪੰਥ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਇਸ ਦੌਰਾਨ ਪੰਜਾਬ ਸਰਕਾਰ ਵੱਲੋਂ 13 ਅਪ੍ਰੈਲ 2026 ਨੂੰ ਬਣਾਏ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨਾਲ ਜੁੜੇ ਮਸਲੇ ਵੀ ਕੇਂਦਰ ਵਿੱਚ ਰਹਿਣਗੇ। ਖ਼ਾਸ ਤੌਰ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਐਕਟ ਦੀਆਂ ਕੁਝ ਮੱਦਾਂ ਹਟਾਉਣ ਸਬੰਧੀ ਦਿੱਤੇ ਗਏ ਸੁਝਾਵਾਂ ‘ਤੇ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕਾਰਵਾਈ ਨਾ ਕਰਨ ਦੇ ਮਾਮਲੇ ‘ਤੇ ਚਰਚਾ ਹੋਵੇਗੀ।

ਸੂਤਰਾਂ ਅਨੁਸਾਰ, ਸਰਕਾਰ ਵੱਲੋਂ ਮੱਦਾਂ ਨਾ ਹਟਾਉਣ ਦੀ ਸਥਿਤੀ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਕੋਈ ਸਖ਼ਤ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਫ਼ੈਸਲੇ ਰਾਹੀਂ ਸਰਕਾਰ ਪ੍ਰਤੀ ਸੰਗਤ ਲਈ ਵਿਸ਼ੇਸ਼ ਆਦੇਸ਼ ਜਾਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਸਤਿਕਾਰ ਐਕਟ ਵਿੱਚ ਸੋਧਾਂ ਕਰਨ ਲਈ ਨਿਰਧਾਰਤ ਸਮਾਂ ਦਿੱਤਾ ਗਿਆ ਸੀ, ਜਿਸ ਦੀ ਮਿਆਦ ਹੁਣ ਸਮਾਪਤ ਹੋ ਚੁੱਕੀ ਹੈ। ਇਸ ਲਈ 15 ਜੂਨ ਦੀ ਇਹ ਇਕੱਤਰਤਾ ਧਾਰਮਿਕ ਅਤੇ ਪੰਥਕ ਪੱਖੋਂ ਬੇਹੱਦ ਮਹੱਤਵਪੂਰਨ ਮੰਨੀ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *