ਅਕਾਲ ਤਖ਼ਤ ਦੇ ਹੁਕਮਨਾਮੇ ਤੇ ਸੀਐਮ ਮਾਨ ਦਾ ਜਵਾਬ, ਸਿਆਸੀ ਆਕਾਵਾਂ ਦੀ ਸ਼ੈਅ ਤੇ ਮੇਰੇ ਖਿਲਾਫ਼ ਪ੍ਰਚਾਰ

ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਗਿਆ ਸੀ, ਉਸ ਸਮੇਂ ਵੀ ਮੈਂ ਕਿਹਾ ਸੀ ਇਹ ਮੈਂ ਨਹੀਂ ਹਾਂ। ਸੀਐਮ ਨੇ ਕਿਹਾ ਕਿ ਜਿਹੜਾ ਬੰਦਾ ਉਸ ਵੀਡੀਓ ‘ਚ ਹੈ, ਨਾ ਉਸ ਨਾਲ ਮੇਰਾ ਕੱਦ-ਕਾਠ ਮਿਲਦਾ ਹੈ ਤੇ ਸਰੀਰਕ ਬਣਤਰ ਵੀ ਉਸ ਨਾਲ ਨਹੀਂ ਮਿਲਦੀ ਹੈ। ਪਰ, ਮੈਂ ਹੈਰਾਨ ਹਾਂ ਕਿ ਧਰਮ ਦੇ ਇੰਨੇ ਵੱਡੇ ਅਹੁਦਿਆਂ ‘ਤੇ ਬੈਠੇ ਲੋਕ ਕਿਵੇਂ ਆਪਣੇ ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਇਸ ਤਰ੍ਹਾਂ ਦਾ ਝੂਠਾ ਪ੍ਰੋਪੇਗੰਡਾ ਕਰ ਰਹੇ ਹਨ।
ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਬੀਤੀ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਦੋਖੀ ਤੇ ਪੰਥ ਵਿਰੋਧੀ ਐਲਾਨੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੇ ਲੋਕਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਇੱਕ ਵੀਡੀਓ ਸਬੰਧੀ ਮੇਰੇ ਪ੍ਰਤੀ ਕੁੱਝ ਹੁਕਮਨਾਮੇ ਜਾਰੀ ਕੀਤੇ ਗਏ। ਹੁਕਮਨਾਮੇ ‘ਚ ਕਿਹਾ ਗਿਆਕਿ ਉਹ ਵੀਡੀਓ ਭਗਵੰਤ ਮਾਨ ਦੀ ਹੈ ਤੇ ਉਹ ਵੀਡੀਓ ਏਆਈ ਨਹੀਂ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਮੈਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਗਿਆ ਸੀ, ਉਸ ਸਮੇਂ ਵੀ ਮੈਂ ਕਿਹਾ ਸੀ ਇਹ ਮੈਂ ਨਹੀਂ ਹਾਂ। ਸੀਐਮ ਨੇ ਕਿਹਾ ਕਿ ਜਿਹੜਾ ਬੰਦਾ ਉਸ ਵੀਡੀਓ ‘ਚ ਹੈ, ਨਾ ਉਸ ਨਾਲ ਮੇਰਾ ਕੱਦ-ਕਾਠ ਮਿਲਦਾ ਹੈ ਤੇ ਸਰੀਰਕ ਬਣਤਰ ਵੀ ਉਸ ਨਾਲ ਨਹੀਂ ਮਿਲਦੀ ਹੈ। ਪਰ, ਮੈਂ ਹੈਰਾਨ ਹਾਂ ਕਿ ਧਰਮ ਦੇ ਇੰਨੇ ਵੱਡੇ ਅਹੁਦਿਆਂ ‘ਤੇ ਬੈਠੇ ਲੋਕ ਕਿਵੇਂ ਆਪਣੇ ਸਿਆਸੀ ਆਕਾਵਾਂ ਦੀ ਸ਼ੈਅ ‘ਤੇ ਇਸ ਤਰ੍ਹਾਂ ਦਾ ਝੂਠਾ ਪ੍ਰੋਪੇਗੰਡਾ ਕਰ ਰਹੇ ਹਨ।

By Gurpreet Singh

Leave a Reply

Your email address will not be published. Required fields are marked *