Womens T20 World Cup: ਅੱਜ ਖੇਡੇ ਜਾਣਗੇ 3 ਮੁਕਾਬਲੇ, ਅੱਜ ਭਾਰਤ ਦਾ ਮੁਕਾਬਲਾ ਨੀਦਰਲੈਂਡਜ਼ ਨਾਲ

ਰਾਜੀਵ ਸ਼ਰਮਾ :- ਅੱਜ World Cup ਟੂਰਨਾਮੈਂਟ ਵਿੱਚ ਕੁੱਲ ਤਿੰਨ ਮੈਚ ਖੇਡੇ ਜਾਣਗੇ। ਪਹਿਲਾ ਮੈਚ ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਕਾਰ, ਦੂਜਾ ਭਾਰਤ ਅਤੇ ਨੀਦਰਲੈਂਡਜ਼ ਵਿਚਕਾਰ ਅਤੇ ਤੀਜਾ ਦੱਖਣੀ ਅਫਰੀਕਾ ਅਤੇ ਪਾਕਿਸਤਾਨ ਵਿਚਕਾਰ ਹੋਵੇਗਾ।

ਜੇ ਗੱਲ ਭਾਰਤੀ ਮਹਿਲਾ ਟੀਮ ਦੀ ਗੱਲ ਕਰੀਏ ਤਾਂ ਟੀ-20 ਵਿਸ਼ਵ ਕੱਪ 2026 ਵਿੱਚ ਦਿਨ ਦੇ ਦੂਜੇ ਮੁਕਾਬਲੇ ‘ਚ ਅੱਜ ਟੀਮ ਨੀਦਰਲੈਂਡਜ਼ ਨਾਲ ਭਿੜੇਗੀ। ਇਹ ਮੈਚ ਸ਼ਾਮ 7 ਵਜੇ ਤੋਂ ਹੈਡਿੰਗਲੇ (ਲੀਡਜ਼) ਵਿਖੇ ਖੇਡਿਆ ਜਾਵੇਗਾ। ਭਾਰਤ ਨੇ ਆਪਣੇ ਪਿਛਲੇ ਮੈਚ ਵਿੱਚ ਪਾਕਿਸਤਾਨ ਨੂੰ ਹਰਾ ਕੇ ਜਿੱਤ ਨਾਲ ਟੂਰਨਾਮੈਂਟ ਦੀ ਸ਼ੁਰੂਆਤ ਕੀਤੀ। ਨੀਦਰਲੈਂਡ ਆਪਣੇ ਸ਼ੁਰੂਆਤੀ ਮੈਚ ਵਿੱਚ ਬੰਗਲਾਦੇਸ਼ ਤੋਂ ਹਾਰ ਗਿਆ ਸੀ। ਦੱਸ ਦਈਏ ਕਿ ਇਹ ਭਾਰਤ ਅਤੇ ਨੀਦਰਲੈਂਡਜ਼ ਵਿਚਕਾਰ ਪਹਿਲਾ ਮੁਕਾਬਲਾ ਹੋਵੇਗਾ। ਇਹ ਪਹਿਲੀ ਵਾਰ ਹੈ ਜਦੋਂ ਦੋਵੇਂ ਟੀਮਾਂ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਦੂਜੇ ਦਾ ਸਾਹਮਣਾ ਕਰ ਰਹੀਆਂ ਹਨ।

ਦੋਵਾਂ ਟੀਮਾਂ ਲਈ ਸੰਭਾਵਿਤ ਪਲੇਇੰਗ ਇਲੈਵਨ: ਭਾਰਤ: ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਜੇਮੀਮਾ ਰੌਡਰਿਗਜ਼, ਹਰਮਨਪ੍ਰੀਤ ਕੌਰ (ਕਪਤਾਨ), ਭਾਰਤੀ ਫੁਲਮਾਲੀ, ਰਿਚਾ ਘੋਸ਼ (ਵਿਕਟਕੀਪਰ), ਦੀਪਤੀ ਸ਼ਰਮਾ, ਅਰੁੰਧਤੀ ਰੈਡੀ, ਸ਼੍ਰੇਅੰਕਾ ਪਾਟਿਲ, ਸ਼੍ਰੀ ਚਰਨੀ, ਕ੍ਰਾਂਤੀ ਗੌਡ।

ਨੀਦਰਲੈਂਡਜ਼: ਸਟਰ ਕੈਲਿਸ, ਸਾਨਿਆ ਖੁਰਾਨਾ, ਫੇਬੇ ਮੋਲਕੇਨਬੋਅਰ, ਬਾਬੇਟ ਡੀ ਲੀਡੇ (ਕਪਤਾਨ ਅਤੇ ਵਿਕਟਕੀਪਰ), ਰੌਬਿਨ ਰਿਕਸ, ਆਇਰਿਸ ਜ਼ਵਿਲਿੰਗ, ਹੀਥਰ ਸੇਗਰਸ, ਫਰੈਡਰਿਕੇ ਓਵਰਡਿਜਕ, ਕੈਰੋਲਿਨ ਡੀ ਲੈਂਜ, ਸਿਲਵਰ ਸੇਗਰਸ, ਇਜ਼ਾਬੇਲ ਵੋਨਿੰਗ।

ਦਿਨ ਦਾ ਪਹਿਲਾ ਮੈਚ ਆਸਟ੍ਰੇਲੀਆ ਅਤੇ ਬੰਗਲਾਦੇਸ਼ ਵਿਚਕਾਰ ਖੇਡਿਆ ਜਾਵੇਗਾ। ਆਸਟ੍ਰੇਲੀਆ ਅਤੇ ਬੰਗਲਾਦੇਸ਼ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਪੰਜ ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੇ ਹਨ। ਆਸਟ੍ਰੇਲੀਆ ਨੇ ਇਹ ਸਾਰੇ ਪੰਜ ਮੁਕਾਬਲੇ ਜਿੱਤੇ ਹਨ। ਬੰਗਲਾਦੇਸ਼ ਆਪਣੀ ਪਹਿਲੀ ਜਿੱਤ ਦੀ ਉਡੀਕ ਕਰ ਰਿਹਾ ਹੈ।

ਦਿਨ ਦਾ ਤੀਜਾ ਅਤੇ ਆਖਰੀ ਮੈਚ ਦੱਖਣੀ ਅਫਰੀਕਾ ਅਤੇ ਪਾਕਿਸਤਾਨ ਵਿਚਕਾਰ ਹੋਵੇਗਾ। ਦੱਖਣੀ ਅਫਰੀਕਾ ਅਤੇ ਪਾਕਿਸਤਾਨ ਵਿਚਕਾਰ ਟੀ-20 ਅੰਤਰਰਾਸ਼ਟਰੀ ਮੁਕਾਬਲਾ ਹਮੇਸ਼ਾ ਨਜ਼ਦੀਕੀ ਰਿਹਾ ਹੈ। ਦੋਵੇਂ ਟੀਮਾਂ ਹੁਣ ਤੱਕ 27 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ। ਦੱਖਣੀ ਅਫਰੀਕਾ ਨੇ ਇਨ੍ਹਾਂ ਵਿੱਚੋਂ 15 ਮੈਚ ਜਿੱਤੇ ਹਨ, ਜਦੋਂ ਕਿ ਪਾਕਿਸਤਾਨ ਨੇ 12 ਜਿੱਤੇ ਹਨ।

By Rajeev Sharma

Leave a Reply

Your email address will not be published. Required fields are marked *