ਸੰਗਰੂਰ ਦੇ ਦਿੜ੍ਹਬਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, ਦੋ ਜ਼ਖ਼ਮੀ

ਗੁਰਪ੍ਰੀਤ ਸਿੰਘ :- ਸੰਗਰੂਰ ਦੇ ਦਿੜ੍ਹਬਾ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਥੇ ਜ਼ਮੀਨੀ ਵਿਵਾਦ (Land Dispute) ਨੂੰ ਲੈ ਕੇ ਦੋ ਧਿਰਾਂ ‘ਚ ਗੋਲੀਬਾਰੀ ਦੌਰਾਨ ਪਟਿਆਲਾ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ, ਪਿੰਡ ਕਮਾਲਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਟਕਰਾਅ ਹੋਇਆ, ਜਿਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਅੰਨ੍ਹੇਵਾਹ ਗੋਲੀਬਾਰੀ ਹੋਈ। ਘਟਨਾ ਵਿੱਚ ਪਟਿਆਲਾ (Patiala News) ਦੇ ਰਹਿਣ ਵਾਲੇ 32 ਸਾਲਾਂ ਰੋਹਿਤ ਕੁਮਾਰ ਵਿਅਕਤੀ ਦੀ ਮੌਤ ਹੋ ਗਈ। 

ਬ੍ਰੇਕਿੰਗ ਨਿਊਜ਼ ਸੇਵਾ

ਜਾਣਕਾਰੀ ਦਿੰਦਿਆਂ ਗੁਰਭੇਜ ਸਿੰਘ ਵਾਸੀ ਕਮਾਲਪੁਰ ਨੇ ਦੋਸ਼ ਲਗਾਇਆ ਕਿ ਪੁਲਿਸ ਦੇ ਮੌਕੇ ਤੋਂ ਜਾਣ ਤੋਂ ਬਾਅਦ ਦੂਜੀ ਧਿਰ ਵੱਲੋਂ ਉਨ੍ਹਾਂ ਦੀ ਕਾਰ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਇਹ ਦਰਦਨਾਕ ਘਟਨਾ ਵਾਪਰੀ। ਕੁੱਝ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਪਟਿਆਲਾ ਅਤੇ ਸਮਾਣਾ ਵਿਖੇ ਦਾਖਲ ਹਨ।

ਪੁਲਿਸ ਨੇ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਕੀਤੀਆਂ ਗਠਿਤ

ਉਧਰ, ਦਿੜ੍ਹਬਾ ਦੇ ਡੀਐਸਪੀ ਮੈਡਮ ਰੁਪਿੰਦਰ ਕੌਰ ਬਾਜਵਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋ ਧਿਰਾਂ ਵਿਚਕਾਰ ਜਮੀਨੀ ਵਿਵਾਦ ਨੂੰ ਲੈ ਕੇ ਤਕਰੀਬਨ ਦੁਪਹਿਰ ਟਾਈਮ ਦਿੜਬਾ ਦੇ ਪਿੰਡ ਕਮਾਲਪੁਰ ਵਿਖੇ ਲੜਾਈ ਹੋ ਗਈ, ਜਿਸ ਵਿੱਚ ਦਿੜਬਾ ਦੇ ਪਿੰਡ ਤੂਰ ਵੰਜਾਰਾ ਦੇ ਰਹਿਣ ਵਾਲੇ ਉਕਤ ਵਿਅਕਤੀਆਂ ਵੱਲੋਂ ਦੂਸਰੀ ਧਿਰ ਉਪਰ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਪਟਿਆਲਾ ਦੇ ਰਹਿਣ ਵਾਲੇ ਇੱਕ 32 ਸਾਲਾਂ ਨੌਜਵਾਨ ਦੀ ਮੌਕੇ ‘ਤੇ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਹੈ ਅਤੇ ਤੀਸਰਾ ਵਿਅਕਤੀ ਸਮਾਣਾ ਹਸਪਤਾਲ ਵਿਖੇ ਦਾਖਲ ਹੈ। ਉਹਨਾਂ ਕਿਹਾ ਕਿ ਟੀਮਾਂ ਬਣਾ ਦਿੱਤੀਆਂ ਹਨ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

By Gurpreet Singh

Leave a Reply

Your email address will not be published. Required fields are marked *