ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ; ਅਦਾਰੇ ਰਹਿਣਗੇ ਬੰਦ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮਲੇਰਕੋਟਲਾ ਜ਼ਿਲ੍ਹੇ ਵਿੱਚ ਮੁਹੱਰਮ (ਯੌਮ-ਏ-ਆਸ਼ੁਰਾ) ਦੇ ਮੌਕੇ ‘ਤੇ 26 ਜੂਨ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਐਸ. ਤਿੜਕੇ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ 26 ਜੂਨ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ਵੀ ਬੰਦ ਰਹਿਣਗੀਆਂ।

ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਹ ਛੁੱਟੀ ਉਨ੍ਹਾਂ ਸਕੂਲਾਂ ਅਤੇ ਕਾਲਜਾਂ ‘ਤੇ ਲਾਗੂ ਨਹੀਂ ਹੋਵੇਗੀ ਜਿੱਥੇ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਅਜਿਹੇ ਅਦਾਰੇ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਖੁੱਲ੍ਹੇ ਰਹਿਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਸਕੂਲ ਇਸ ਸਮੇਂ ਗਰਮੀਆਂ ਦੀਆਂ ਛੁੱਟੀਆਂ ਕਾਰਨ ਪਹਿਲਾਂ ਹੀ ਬੰਦ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਲੇਰਕੋਟਲਾ ਵਿੱਚ ਮੁਸਲਿਮ ਭਾਈਚਾਰੇ ਦੀ ਵੱਡੀ ਆਬਾਦੀ ਹੋਣ ਕਾਰਨ ਮੁਹੱਰਮ ਦੇ ਮੌਕੇ ‘ਤੇ ਇਹ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ, ਤਾਂ ਜੋ ਲੋਕ ਧਾਰਮਿਕ ਰਸਮਾਂ ਅਤੇ ਸਮਾਗਮਾਂ ਵਿੱਚ ਸ਼ਾਮਲ ਹੋ ਸਕਣ।

By Gurpreet Singh

Leave a Reply

Your email address will not be published. Required fields are marked *