ਗੁਰਪ੍ਰੀਤ ਸਿੰਘ :- ਪੰਜਾਬ ਦੇ ਸਿੱਖ ਮੰਤਰੀ ਅਤੇ ਵਿਧਾਇਕ ਅੱਜ (29 ਜੂਨ) ਨੂੰ ਥੋੜ੍ਹੀ ਦੇਰ ਵਿੱਚ ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ। ਪਰ ਉਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੰਜ ਸਿੰਘ ਸਾਹਿਬਾਨ ਪੁੱਜ ਗਏ ਹਨ। ਪੰਜ ਸਿੰਘ ਸਾਹਿਬਾਨ ਵਲੋਂ ਇਕੱਤਰਤਾ ਤੋਂ ਪਹਿਲਾਂ ਅਰਦਾਸ ਕੀਤੀ ਗਈ ਹੈ।
ਅਕਾਲ ਤਖ਼ਤ ਸਕੱਤਰੇਤ ਵਿਖੇ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਗਿਆਨੀ ਕੇਵਲ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸ਼ਾਮਿਲ ਹਨ।
ਜਾਣਕਾਰੀ ਇਹ ਵੀ ਮਿਲ ਰਹੀ ਹੈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ ਵੀ ਸ਼ੁਰੂ ਹੋ ਗਈ ਹੈ, ਜਿੱਥੇ ਸਿੱਖ ਮੰਤਰੀ ਅਤੇ ਵਿਧਾਇਕ ਆਪਣਾ ਸਪਸ਼ਟੀਕਰਨ ਦੇ ਰਹੇ ਹਨ।
