ਯਮੁਨਾ ਐਕਸਪ੍ਰੈਸਵੇਅ ਤੇ ਰੂਹ ਕੰਬਾਊ ਹਾਦਸਾ, ਵੋਲਵੋ ਬੱਸ ਤੇ ਟ੍ਰੇਲਰ ਵਿਚਾਲੇ ਹੋਈ ਟੱਕਰ ਨਾਲ 4 ਲੋਕਾਂ ਦੀ ਮੌਤ!

ਗੁਰਪ੍ਰੀਤ ਸਿੰਘ :- ਯਮੁਨਾ ਐਕਸਪ੍ਰੈਸਵੇਅ ‘ਤੇ ਇਕ ਹੋਰ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਮੀਲ ਪੱਥਰ 112 ਅਤੇ 113 ਦੇ ਵਿਚਕਾਰ ਇਕ ਵੋਲਵੋ ਬੱਸ ਅਤੇ ਇਕ ਟ੍ਰੇਲਰ ਵਿਚਾਲੇ ਹੋਈ ਆਹਮੋ-ਸਾਹਮਣੇ ਟੱਕਰ ‘ਚ 4 ਲੋਕਾਂ ਦੀ ਬੇਰਹਿਮੀ ਨਾਲ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਜ਼ਖਮੀ ਹੋ ਪਾਏ ਗਏ ਹਨ। ਇਸ ਦੌਰਾਨ ਪੁਲਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਦੀ ਰਾਤ ਲਗਭਗ ਸਾਡੇ 3 ਵਜੇ ਵਾਪਰਿਆ ਸੀ ਅਤੇ ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ ਬਚਾਅ ਕਾਰਜ ਚਲਾਇਆ ਗਿਆ। ਬੱਸ ‘ਚ ਫਸੇ ਸਾਰੇ ਜ਼ਖਮੀ ਯਾਤਰੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਅਤੇ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ ਅਤੇ 4 ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਈ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ। ਬਿਹਾਰ ਰਜਿਸਟ੍ਰੇਸ਼ਨ ਨੰਬਰ ਵਾਲੀ ਇੱਕ ਨਿੱਜੀ ਬੱਸ ਯਾਤਰੀਆਂ ਨੂੰ ਲੈ ਕੇ ਦਿੱਲੀ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ ਬਿਹਾਰ ਰਜਿਸਟ੍ਰੇਸ਼ਨ ਨੰਬਰ ਵਾਲੀ ਯਾਤਰੀਆਂ ਨਾਲ ਭਰੀ ਬੱਸ ਲਖਨਊ ਤੋਂ ਦਿੱਲੀ ਜਾ ਰਹੀ ਸੀ। ਇਸ ਦੌਰਾਨ, ਰਾਜਸਥਾਨ ‘ਚ ਰਜਿਸਟਰਡ ਬੱਜਰੀ ਨਾਲ ਲੱਦਿਆ ਇਕ ਟ੍ਰੇਲਰ ਐਕਸਪ੍ਰੈਸਵੇਅ ਦੀ ਤੀਜੀ ਲੇਨ ‘ਤੇ ਜਾ ਰਿਹਾ ਸੀ ਤੇ ਇਕ ਤੇਜ਼ ਰਫ਼ਤਾਰ ਬੱਸ ਨੇ ਪਿੱਛੋਂ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਬਸ ਦਾ ਅਗਲਾ ਹਿੱਸਾ ਪੂਰੀ ਤਰਾਂ ਨੁਕਸਾਨਿਆ ਗਿਆ। ਘਟਨਾ ਇੰਨੀ ਜ਼ੋਰਦਾਰ ਹੋਈ ਕਿ ਘਟਨਾ ਵਾਲੀ ਥਾਂ ‘ਤੇ ਦਹਿਸ਼ਿਤ ਫੈਲ ਗਈ।ਹਾਲਾਂਕਿ ਹਾਦਸੇ ‘ਚ ਜਾਨ ਗਵਾਉਣ ਵਾਲੇ 4 ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਉਨ੍ਹਾਂ ਕੋਲੋਂ ਮਿਲੇ ਦਸਤਾਵੇਜ਼ਾਂ ਅਤੇ ਸਮਾਨ ਦੇ ਆਧਾਰ ‘ਤੇ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਉਨ੍ਹਾਂ ਦੇ ਪਰਿਵਾਰਾਂ ਨੂੰ ਜਲਦੀ ਤੋਂ ਜਲਦੀ ਸੂਚਿਤ ਕੀਤਾ ਜਾ ਸਕੇ।

ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਹਾਦਸੇ ਦਾ ਕਾਰਨ ਡਰਾਈਵਰ ਨੂੰ ਅਚਾਨਕ ਨੀਂਦ ਆਉਣਾ ਸੀ। ਕੁਝ ਜ਼ਖਮੀ ਯਾਤਰੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਸ ਨੇ ਸਾਰੇ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਹੈ।

By Gurpreet Singh

Leave a Reply

Your email address will not be published. Required fields are marked *