ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਰਾਜੀਵ ਸ਼ਰਮਾ :- ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ ਦੇ ਭਗਵਤੀ ਨਗਰ ਬੇਸ ਕੈਂਪ ਤੋਂ ਰਵਾਨਾ ਹੋਇਆ। ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਰਧਾਲੂਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ “ਬਮ ਬਮ ਭੋਲੇ” ਦੇ ਜੈਕਾਰਿਆਂ ਨਾਲ ਰਵਾਨਾ ਹੋਏ। ਸ਼ਰਧਾਲੂਆਂ ਦਾ ਇਹ ਜਥਾ ਕੱਲ੍ਹ ਨੂੰ ਬਾਬਾ ਬਰਫਾਨੀ ਦੇ ਦਰਸ਼ਨ ਅਤੇ ਪੂਜਾ ਕਰੇਗਾ।

3,880 ਮੀਟਰ ਦੀ ਉਚਾਈ ‘ਤੇ ਸਥਿਤ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਇਹ ਪਵਿੱਤਰ ਯਾਤਰਾ ਕੱਲ੍ਹ 3 ਜੁਲਾਈ ਨੂੰ ਦੋ ਰੂਟਾਂ 48 ਕਿਲੋਮੀਟਰ ਲੰਬੇ ਪਹਿਲਗਾਮ ਰੂਟ ਅਤੇ 14 ਕਿਲੋਮੀਟਰ ਲੰਬੇ ਬਾਲਟਾਲ ਰੂਟ ਰਾਹੀਂ ਸ਼ੁਰੂ ਹੋਵੇਗੀ ਅਤੇ 28 ਅਗਸਤ (ਰੱਖੜੀ) ਤੱਕ ਜਾਰੀ ਰਹੇਗੀ। ਪਹਿਲੇ ਜੱਥੇ ਵਿੱਚ ਸਿਰਫ਼ ਉਨ੍ਹਾਂ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਭੇਜਿਆ ਗਿਆ ਹੈ, ਜਿਨ੍ਹਾਂ ਨੇ ਪਹਿਲਾਂ ਤੋਂ ਰਜਿਸਟਰ ਕੀਤਾ ਸੀ, RFID ਕਾਰਡ ਪ੍ਰਾਪਤ ਕੀਤੇ ਸਨ ਅਤੇ ਈ-ਕੇਵਾਈਸੀ ਪੂਰਾ ਕੀਤਾ ਸੀ। ਹੁਣ ਤੱਕ, ਲਗਭਗ ਚਾਰ ਲੱਖ ਸ਼ਰਧਾਲੂਆਂ ਨੇ ਯਾਤਰਾ ਲਈ ਔਨਲਾਈਨ ਰਜਿਸਟ੍ਰੇਸ਼ਨ ਕਰਵਾਈ ਹੈ।

ਅਮਰਨਾਥ ਯਾਤਰਾ ਨੂੰ ਲੈ ਕੇ ਆਧੁਨਿਕ ਡਰੋਨ ਕੈਮਰਿਆਂ ਨਾਲ ਨਿਗਰਾਨੀ ਅਤੇ ਹਵਾਈ ਨਿਗਰਾਨੀ ਸਮੇਤ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

By Rajeev Sharma

Leave a Reply

Your email address will not be published. Required fields are marked *