‘ਸਤਲੁਜ’ ਫ਼ਿਲਮ ਦਾ ਮਾਮਲਾ ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ, OTT ਤੋਂ ਹਟਾਉਣ ਖ਼ਿਲਾਫ਼ ਪਟੀਸ਼ਨ ਦਾਇਰ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ OTT ਪਲੇਟਫਾਰਮ ਤੋਂ ਹਟਾਏ ਜਾਣ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਮੋਹਾਲੀ ਦੇ ਰਹਿਣ ਵਾਲੇ ਸਰਵਣ ਸਿੰਘ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਫ਼ਿਲਮ ਨੂੰ OTT ਤੋਂ ਹਟਾਉਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਭਾਰਤੀ ਸੰਵਿਧਾਨ ਦੇ ਆਰਟਿਕਲ 19 ਤਹਿਤ ਮਿਲਣ ਵਾਲੇ ਅਭਿਵਿਅਕਤੀ ਦੀ ਆਜ਼ਾਦੀ ਦੇ ਅਧਿਕਾਰ ਦਾ ਉਲੰਘਣ ਕੀਤਾ ਗਈ ਹੈ। ਯਾਚਿਕਾਕਾਰ ਦਾ ਕਹਿਣਾ ਹੈ ਕਿ ਫ਼ਿਲਮ ‘ਤੇ ਲਗਾਈ ਗਈ ਪਾਬੰਦੀ ਸੰਵਿਧਾਨਕ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ ਅਤੇ ਇਸ ਨੂੰ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।

ਜਾਣਕਾਰੀ ਮੁਤਾਬਕ, ਹਾਈਕੋਰਟ ਵਿੱਚ ਇਸ ਪਟੀਸ਼ਨ ‘ਤੇ ਅਗਲੇ ਦੋ ਦਿਨਾਂ ਅੰਦਰ ਸੁਣਵਾਈ ਹੋਣ ਦੀ ਸੰਭਾਵਨਾ ਹੈ। ਹੁਣ ਸਭ ਦੀਆਂ ਨਜ਼ਰਾਂ ਅਦਾਲਤ ਦੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।

By Gurpreet Singh

Leave a Reply

Your email address will not be published. Required fields are marked *