ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਬਾਰਾਮੂਲਾ, ਘਰਾਂ ਤੋਂ ਬਾਹਰ ਆਏ ਲੋਕ

ਗੁਰਪ੍ਰੀਤ ਸਿੰਘ :- ਐਤਵਾਰ ਦੇਰ ਰਾਤ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਬਾਰਾਮੂਲਾ ਵਿਚ ਰਿਕਟਰ ਪੈਮਾਨੇ ਮੁਤਾਬਕ 3.6 ਤੀਬਰਤਾ ਦਾ ਹਲਕਾ ਭੂਚਾਲ ਆਇਆ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NCS) ਨੇ ਇਸ ਦੀ ਜਾਣਕਾਰੀ ਦਿੱਤੀ। ਐੱਨਸੀਐੱਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ ਭੂਚਾਲ ਸਵੇਰੇ 2 ਵਜੇ ਆਇਆ।

ਇਸਦਾ ਭੂਚਾਲ ਦਾ ਕੇਂਦਰ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੀ ਡੂੰਘਾਈ ‘ਤੇ ਸਥਿਤ ਸੀ। ਭੂਚਾਲ ਦੇ ਆਉਣ ‘ਤੇ ਲੋਕ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੀ ਥਾਵਾਂ ‘ਤੇ ਚਲੇ ਗਏ। ਹੁਣ ਤੱਕ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਸਾਹਮਣੇ ਨਹੀਂ ਹੈ। ਇਸ ਤੋਂ ਪਹਿਲਾਂ ਫਰਵਰੀ ਵਿੱਚ ਬਾਰਾਮੂਲਾ ਜ਼ਿਲ੍ਹੇ ਵਿੱਚ ਰਿਕਟਰ ਪੈਮਾਨੇ ‘ਤੇ 4.6 ਦੀ ਤੀਬਰਤਾ ਵਾਲਾ ਭੂਚਾਲ ਆਇਆ ਸੀ। ਜ਼ਿਲ੍ਹੇ ਦਾ ਪੱਟਨ ਖੇਤਰ ਭੂਚਾਲ ਦਾ ਕੇਂਦਰ ਸੀ।

By Gurpreet Singh

Leave a Reply

Your email address will not be published. Required fields are marked *