ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਗੁਰਪ੍ਰੀਤ ਸਿੰਘ :- ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ। ਪਰ ਜਦੋਂ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਅਦਾਕਾਰਾ ਜਤਿੰਦਰ ਕੌਰ ਦੇ ਕਰੀਬੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਦੀ ਮੌਤ ਦੀ ਖਬਰ ਅਫਵਾਹ ਨਿੱਕਲੀ। ਦਰਅਸਲ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਸੀ ਅਤੇ ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸ਼ਕਾਂ, ਸਾਥੀ ਕਲਾਕਾਰਾਂ, ਸ਼ੁਭਚਿੰਤਕਾਂ ਅਤੇ ਹੋਰ ਕਰੀਬੀਆਂ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਸੀ।

ਜ਼ਿਕਰਯੋਗ ਹੈ ਕਿ 85 ਸਾਲਾ ਜਤਿੰਦਰ ਕੌਰ ਪਿਛਲੇ ਲਗਭਗ ਛੇ ਦਹਾਕਿਆਂ ਤੋਂ ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ ਆਪਣੀ ਸਾਦਗੀ ਭਰੀ ਅਦਾਕਾਰੀ, ਹਾਸਰਸ ਕਿਰਦਾਰਾਂ ਅਤੇ ਆਪਣੀਆਂ ਵੱਖ-ਵੱਖ ਭੂਮਿਕਾਵਾਂ ਰਾਹੀਂ ਦਰਸ਼ਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਥਾਂ ਬਣਾਈ ਹੈ।

By Gurpreet Singh

Leave a Reply

Your email address will not be published. Required fields are marked *